Thursday, September 17, 2026

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 15 ਫ਼ਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੇ ਆਪਣੇ ਜਥੇ ਸਹਿਤ ਗੁਰੂ ਜੱਸ ਗਾਇਨ ਕਰ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
                    ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਅਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ।ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ।
                     ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ।ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
               ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …