Tuesday, November 24, 2026

ਹਲਕਾ ਅਟਾਰੀ ਦੇ ਲੋਕ ਅਪਣੀ ਤਕਦੀਰ ਦਾ ਫੈਸਲਾ ਖੁਦ ਕਰਨ – ਜਸਵਿੰਦਰ ਰਮਦਾਸ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਰਮਦਾਸ ਸਾਬਕਾ ਏ.ਡੀ.ਸੀ ਨੂੰ ਹਲਕੇ ਦੇ ਲੋਕਾਂ ਵਲੋਂ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ।ਰਮਦਾਸ ਵਲੋਂ ਪਿੰਡ ਬੱਲ ਕਲਾਂ ਵਿਖੇ ਵਿਸ਼ਾਲ ਮੀਟਿੰਗ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਕ ਵਾਰ ਸੇਵਾ ਦਾ ਮੌਕਾ ਦਿੱਤਾ ਜਾਵੇ।ਕਈ ਅਕਾਲੀ ਅਤੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਜਿੰਨ੍ਹਾਂ ਨੇ ਰਮਦਸ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਜਿੱਤ ਲਈ ਰਾਤ ਦਿਨ ਇਕ ਕਰ ਦੇਣਗੇ।ਰਮਦਾਸ ਨੇ ਕਿਹਾ ਕਿ ਹਲਕਾ ਅਟਾਰੀ ਦੇ ਲੋਕ ਆਪਣੀ ਤਕਦੀਰ ਦਾ ਫੈਸਲਾ ਖੁਦ ਕਰਨ ਅਤੇ ਇਕ ਵਾਰ ‘ਆਪ ਨੂੰ ਸੇਵਾ ਦਾ ਮੌਕਾ ਦੇਣ।ਉਹ ਵਾਅਦਾ ਕਰਦੇ ਹਨ ਕਿ ਹਲਕੇ ਦੇ ਲੋਕਾਂ ਦੀ ਸੇਵਾ ਲਈ ਰਾਤ ਦਿਨ ਇਕ ਕਰ ਦੇਵਾਂਗੇ

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …