Wednesday, August 26, 2026

ਆਬਕਾਰੀ ਵਿਭਾਗ, ਜਿਲ੍ਹਾ ਪੁਲਿਸ ਅਤੇ ਪੈਰਾ ਮਿਲਟਰੀ ਫੋੋਰਸ ਵਲੋਂ ਫਲੈਗ ਮਾਰਚ

ਖਰਚਾ ਅਬਜ਼ਰਵਰ ਸੁਭਾਸ਼ ਚੰਦਰ ਨੇ ਕੀਤੀ ਅਗਵਾਈ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋੋਣਾਂ ਦੇ ਮੱਦੇਨਜ਼ਰ ਚੋੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋੋਣ ਅਫ਼ਸਰ ਰਾਮਵੀਰ ਦੀ ਨਿਗਰਾਨੀ ਹੇਠ ਪੁਲਿਸ ਅਤੇ ਆਬਕਾਰੀ ਵਿਭਾਗ ਵਲੋੋਂ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਸੰਗਰੂਰ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ।ਇਸ ਫਲੈਗ ਮਾਰਚ ਵਿੱਚ ਸੁਭਾਸ਼ ਚੰਦਰ, ਖਰਚਾ ਅਬਜ਼ਰਬਰ ਵਲੋੋਂ ਵਿਸ਼ੇਸ਼ ਤੌੌਰ `ਤੇ ਭਾਗ ਲਿਆ ਗਿਆ। ਇਸ ਦੌੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਚੋੋਣਾਂ ਦੌੌਰਾਨ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਜਾਂ ਸਟੋੋਰ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।ਏ.ਈ.ਟੀ.ਸੀ ਨੇ ਦੱਸਿਆ ਕਿ ਪੰਜਾਬ ਦੇ ਹਰਿਆਣਾ ਨਾਲ ਲਗਦੇ ਪ੍ਰਮੁੱਖ ਰਸਤਿਆਂ ਤੋੋਂ ਇਲਾਵਾ ਛੋੋਟੇ ਰਸਤਿਆਂ ਦੀ ਪਛਾਣ ਵੀ ਕਰ ਲਈ ਹੈ, ਜਿਹਨਾਂ ਤੇ ਲਾਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।ਇਸ ਸੰਬੰਧ ਵਿੱਚ ਨਾਈਟ ਡੋੋਮੀਨੇਸ਼ਨ ਅਤੇ ਪੈਟਰੋੋਲਿੰਗ ਪਾਰਟੀਆਂ ਚ ਵਾਧਾ ਕਰ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਹਲਕੇ ਵਾਈਜ਼ ਚੈਕਿੰਗ ਟੀਮਾਂ ਦਾ ਗਠਨ ਕਰਕੇ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ।ਆਮ ਪਬਲਿਕ ਨੂੰ ਸੂਚਿਤ ਕੀਤਾ ਗਿਆ ਕਿ ਜੇਕਰ ਕਿਸੇ ਵਿਅਕਤੀ ਪਾਸੋੋਂ ਨਜਾਇਜ਼ ਸ਼ਰਾਬ/ਨਸ਼ੀਲੇ ਪਦਾਰਥਾਂ ਦੀ ਰਿਕਵਰੀ ਹੁੰਦੀ ਹੈ ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਦੱਸਿਆ ਕਿ ਚੋੋਣ ਕਮਿਸ਼ਨ ਵਲੋੋਂ ਮਿਤੀ 18.02.2022 ਨੂੰ ਸ਼ਾਮ 06:00 ਵਜੇ ਤੋੋਂ ਲੈ ਕੇ ਮਿਤੀ 20.02.2022 ਨੂੰ ਪੋਲਿੰਗ ਮੁਕੰਮਲ ਹੋਣ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ।ਜਿਸ ਦੌੌਰਾਨ ਸ਼ਰਾਬ ਦੇ ਠੇਕੇ, ਬਾਰ ਅਤੇ ਜਿਸ ਜਗ੍ਹਾ ‘ਤੇ ਸ਼ਰਾਬ ਵੇਚੀ ਜਾਂ ਪਿਲਾਈ ਜਾਂਦੀ ਹੈ, ਉਹ ਬੰਦ ਰਹਿਣਗੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …