Tuesday, August 4, 2026

ਐਡਵੋਕੇਟ ਧਾਮੀ ਨੇ ਦੀਪ ਸਿੱਧੂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ, 16 ਫ਼ਰਵਰੀ (ਜਗਦਪਿ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਰੋਕਾਰਾਂ ਨੂੰ ਪੁਖਤਗੀ ਨਾਲ ਸੰਬੋਧਤ ਹੋਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਸ਼ੋਕ ਸੰਦੇਸ਼ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੀਪ ਸਿੱਧੂ ਨੇ ਕਿਸਾਨ ਸੰਘਰਸ਼ ਦੌਰਾਨ ਨੌਜਵਾਨੀ ਨੂੰ ਲਾਮਬੰਦ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ ਅਤੇ ਕਿਸਾਨ ਸੰਘਰਸ਼ ਦੀ ਅਵਾਜ਼ ਨੂੰ ਦੇਸ਼ ਦੁਨੀਆਂ ਵਿਚ ਫੈਲਾਇਆ। ਉਨ੍ਹਾਂ ਦੇ ਚਲਾਣੇ ਨਾਲ ਪੰਜਾਬ ਦੇ ਸੰਜੀਦਾ ਲੋਕ ਗਹਿਰੇ ਸਦਮੇ ਵਿਚ ਹਨ। ਉਨ੍ਹਾਂ ਵਿਛੜੀ ਰੂਹ ਨਮਿਤ ਅਰਦਾਸ ਕਰਦਿਆਂ ਦੀਪ ਸਿੱਧੂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …