Friday, September 18, 2026

ਪੀ.ਪੀ.ਐਸ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 

ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਮੰਨੀ ਪ੍ਰਮੰਨੀ ਵਿਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਵਿਖੇ ਅੱਜ ਸ੍ਰੀ ਗੁਰ ਰਵਿਦਾਸ ਜੀ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ।ਬੱਚਿਆਂ ਨੇ ਗੁਰੂ ਰਵਿਦਾਸ ਜੀ ਦੀ ਮੂਰਤੀ ਅੱਗੇ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਦਿਖਾਏ ਗਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ।ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਸ੍ਰੀ ਗੁਰ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਗੁਰੂ ਰਵਿਦਾਸ ਜੀ ਦੁਆਰਾ ਦਿੱਤੇ ਭਾਈਚਾਰਕ ਸਾਂਝ ਦੇ ਸਿਧਾਂਤ ਨੂੰ ਅਪਣਾਉਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਸਿਧਾਂਤਾ ਨੂੰ ਅਪਣਾ ਕੇ ਇੱਕ ਚੰਗਾ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
                ਇਸ ਮੌਕੇ ਪ੍ਰਿੰਸੀਪਲ ਸੰਜੈ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ ਮੈਬਰ ਹਾਜ਼ਰ ਸਨ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …