ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਧਾਨ
ਸਭਾ ਹਲਕਾ ਪੂਰਬੀ ਤੋਂ ‘ਆਪ’ ਉਮੀਦਵਾਰ ਜੀਵਨਜੋਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।ਸਿਸੋਦੀਆ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ 20 ਫਰਵਰੀ ਨੂੰ ਤੁਹਾਡੇ, ਤੁਹਾਡੇ ਬਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਣਾ ਹੈ।ਸੋ ਇਸ ਵਾਰ ਬਿਨਾਂ ਕਿਸੇ ਬਹਿਕਾਵੇ `ਚ ਆਏ ਪੰਜਾਬ ਅਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਅਤੇ ਉਨ੍ਹਾਂ ਦੀ ਚੰਗੀ ਸਿੱਖਿਆ ਲਈ ਵੋਟ ਪਾਉਣੀ ਹੈ। ਅਕਾਲੀ ਕਾਂਗਰਸ `ਤੇ ਨਿਸ਼ਾਨਾ ਸਾਧਦਿਆਂ ਸਿਸੋਦੀਆ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਵਾਰੀ-ਵਾਰੀ ਸੱਤਾ `ਤੇ ਕਾਬਜ਼ ਹੋਈਆਂ।ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦੋਵੇਂ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇੱਕ ਹੋ ਗਈਆਂ ਹਨ।ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਹੈ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media