Tuesday, November 24, 2026

ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਕੱਢਿਆ ਗਿਆ ਰੋਡ ਸ਼ੋਅ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – 20 ਫਰਵਰੀ ਨੂੰ ਸੂਬੇ `ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਆਖਰੀ ਦਿਨ ਹਲਕਾ ਅੰਮ੍ਰਿਤਸਰ ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਇਲਾਕੇ ਵਿੱਚ ਰੋਡ ਸ਼ੋਅ ਕੱਢਿਆ ਗਿਆ।ਇਹ ਰੋਡ ਸ਼ੋਅ ਸਥਾਨਕ ਛੇਹਰਟਾ ਬਜ਼ਾਰ ਤੋਂ ਸ਼ੁਰੂ ਹੋ ਕੇ ਗੁਰੂ ਕੀ ਵਡਾਲੀ ਪਹੁੰਚਿਆ।ਜਿਸ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਵੱਡੀ ਗਿਣਤੀ ‘ਚ ਕਾਂਗਰਸੀ ਆਗੁਆਂ, ਵਰਕਰ ਤੇ ਉਨਾਂ ਦੇ ਸਮਰਥਕਾਂ ਨੇ ਸਮੂਲੀਅਤ ਕੀਤੀ।ਉਨਾਂ ਨੇ 20 ਤਰੀਕ ਵਾਲੇ ਦਿਨ ਪੰਜੇ ਦੇ ਨਿਸ਼ਾਨ ‘ਤੇ ਵੋਟਾਂ ਪਾਉਣ ਦੀ ਅਪੀਲ ਕੀਤੀ।ਛੇਹਰਟਾ ਬਜ਼ਾਰ ਦੇ ਦੁਕਾਨਦਾਰਾਂ ਨੇ ਡਾਕਟਰ ਰਾਜ ਕੁਮਾਰ ਦਾ ਫੁੱਲਾਂ ਦੇ ਹਾਰ ਅਤੇ ਸਿਰੋਪਾਓ ਪਾ ਕੇ ਸੁਆਗਤ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …