ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1)
ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ 20 ਫਰਵਰੀ 2022 ਨੂੰ ਪੋਲਿੰਗ ਦਾ ਕੰਮ ਮੁਕੰਮਲ ਹੋਣ ਤੱਕ ਅਤੇ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਐਲਾਨਦਿਆਂ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੋਂ ਸ਼ਰਾਬ ਪੀਣ ਅਤੇ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ, ਉਸ ‘ਤੇ ਵੀ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media