ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੰਤਰਰਾਸ਼ਟਰੀ ਮਾਤਾ ਭਾਸ਼ਾ ਦਿਵਸ ਨੂੰ ਸਮਰਪਿਤ
ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਮਿਤੀ 21 ਫਰਵਰੀ ਨੂੰ ਸਵੇਰੇ 11 ਵਜੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਚ ਕਰਵਾਇਆ ਜਾ ਰਿਹਾ ਹੈ।
ਸਕੂਲ ਦੇ ਮੁਖੀ, ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਭਾਸ਼ਣ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਪ੍ਰਧਾਨਗੀ ਭਾਸ਼ਣ ਦੇਣਗੇ ਜਦੋਂਕਿ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਚਾਂਸਲਰ ਡਾ. ਜਗਬੀਰ ਸਿੰਘ ਮੁੱਖ ਮਹਿਮਾਨ ਹੋਣਗੇ।ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਤੋਂ ਪ੍ਰੋਫੈਸਰ ਐਮਰੀਟਸ ਡਾ. ਹਰਜੀਤ ਸਿੰਘ ਗਿੱਲ ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਆਪਣੇ ਵਿਚਾਰ ਪੇਸ਼ ਕਰਨਗੇ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media