Monday, August 24, 2026

ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜ਼ੋਂ ਵਰਤੇ ਜਾਣ ਵਾਲੇ 12 ਦਸਤਾਵੇਜਾਂ ਦੀ ਸੂਚੀ ਜਾਰੀ

ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।
                ਜ਼ਿਲ੍ਹਾ ਚੋਣ ਅਫਸਰ ਸੰਯਮ ਅਗਰਵਾਲ ਨੇ ਦਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈ.ਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨ.ਪੀ.ਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਿਡ ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ.ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਅਬਿਲਟੀ ਆਈ.ਡੀ (ਯੂ.ਡੀ.ਆਈ.ਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ।ਇਸ ਤਰ੍ਹਾਂ ਕੁੱਲ 12 ਦਸਤਾਵੇਜ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।
              ਉਨ੍ਹਾਂ ਕਿਹਾ ਕਿ ਐਪਿਕ ਦੇ ਮਾਮਲੇ ‘ਚ ਕਲੈਰੀਕਲ ਤਰੁਟੀਆਂ, ਸਪੈਲਿੰਗ ਸਬੰਧੀ ਗਲਤੀਆਂ ਆਦਿ ਨੂੰ ਨਜਰਅੰਦਾਜ ਕੀਤਾ ਜਾਣਾ ਚਾਹੀਦਾ ਹੈ ਬਸ਼ਰਤੇ ਐਪਿਕ ਦੁਆਰਾ ਵੋਟਰ ਦੀ ਪਛਾਣ ਸਥਾਪਿਤ ਕੀਤੀ ਜਾ ਸਕੇ।ਜੇਕਰ ਕਿਸੇ ਵੋਟਰ ਕੋਲ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟੇਸ਼ਨ ਅਫਸਰ ਦੁਆਰਾ ਜਾਰੀ ਕੀਤਾ ਗਿਆ ਐਪਿਕ ਹੈ, ਤਾਂ ਉਹ ਵੀ ਪਛਾਣ ਲਈ ਵੀ ਸਵੀਕਾਰ ਕੀਤਾ ਜਾਵੇਗਾ, ਬਸ਼ਰਤੇ ਉਸ ਵੋਟਰ ਦਾ ਨਾਮ ਉਸ ਪੋਲਿੰਗ ਸਟੇਸ਼ਨ ਨਾਲ ਸਬੰਧਤ ਵੋਟਰ ਸੂਚੀ ਵਿੱਚ ਦਰਜ਼ ਹੋਵੇ ਜਿੱਥੇ ਵੋਟਰ ਵੋਟ ਪਾਉਣਾ ਚਾਹੁੰਦਾ ਹੈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …