Saturday, September 5, 2026

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਕੱਢਿਆ ਵਿਸ਼ਾਲ ਨਗਰ ਕੀਰਤਨ

ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਅੱਜ ਕਸਬਾ ਲੌਂਗੋਵਾਲ ਅਤੇ ਨੇੜਲੇ ਪਿੰਡਾ ਅੰਦਰ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧੀ ਇੱਕ ਵਿਸ਼ਾਲ ਨਗਰ ਕੀਰਤਨ ਕਸਬੇ ਦੀ ਪੱਤੀ ਝਾੜੋਂ ਤੋਂ ਸ਼ੁਰੂ ਕੀਤਾ ਗਿਆ।ਇਸ ਸਮੇਂ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਾਰਾਂ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਪੜਾਂਵਾਂ ‘ਤੇ ਭਰਵਾ ਸਵਾਗਤ ਕੀਤਾ ਗਿਆ।ਅਲੱਗ-ਅਲੱਗ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ‘ਚ ਆਪਣੀ ਹਾਜ਼ਰੀ ਲਵਾਈ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …