ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸੇਂਟ ਕਬੀਰ ਸਕੂਲ ਵਿੱਚ ਬਣੇ 99, 104 ਅਤੇ 106 ਨੰਬਰ ਬੂਥਾਂ ‘ਤੇ ਵੱਡੀ
ਗਿਣਤੀ ‘ਚ ਪਹੁੰਚੇ ਵੋਟਰਾਂ ਨੇ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਤਸ਼ਾਹ ਨਾਲ ਵੋਟਾਂ ਪਾਈਆਂ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਛੱਡ ਕੇ ਅਕਾਲੀ ਦਲ ਚ’ ਆਏ ਕੋਂਸਲਰ ਜਸਬੀਰ ਸਿੰਘ ਨਿਜ਼ਾਮਪੁਰੀਆ ਨੇ ਕੀਤਾ।ਉਨਾਂ ਦਾਅਵਾ ਕਰਦਿਆਂ ਕਿਹਾ ਕਿ ਤਲਬੀਰ ਸਿੰਘ ਗਿੱਲ ਹਲਕੇ ਤੋਂ ਮੌਜ਼ੂਦਾ ਕਾਂਗਰਸੀ ਵਿਧਾਇਕ ਨੂੰ ਹਰਾ ਕੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ।ਇਸ ਮੌਕੇ ਹਰਜੀਤ ਸਿੰਘ ਸੱਗੂ , ਇੰਦਰਜੀਤ ਸਿੰਘ ਇੰਟਰਨੈਸ਼ਨਲ ਹਿਊਮਨ ਰਾਈਟਸ ਅਤੇ ਅਕਾਲੀ ਆਗੂ ਤੇ ਵਰਕਰ ਮੌਜ਼ੂਦ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media