Tuesday, November 24, 2026

ਜਿਲਾ ਸੰਗਰੂਰ ‘ਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਿਆ ਵੋਟਾਂ ਦਾ ਕੰਮ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ’ਚ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜ ਗਿਆ।ਜ਼ਿਲੇ ਵਿੱਚ ਪੈਂਦੇ 5 ਵਿਧਾਨ ਸਭਾ ਹਲਕਿਆਂ ਵਿੱਚ ਸ਼ਾਮ 6 ਵਜੇ ਤੱਕ ਲਗਭਗ 74.3 ਫੀਸਦੀ ਵੋਟਾਂ ਦਾ ਭੁਗਤਾਨ ਹੋਇਆ।
                   ਜ਼ਿਲਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਹਲਕਾ ਲਹਿਰਾ ’ਚ 74.7 ਫੀਸਦੀ, ਦਿੜਬਾ ’ਚ 76.6 ਫੀਸਦੀ, ਸੁਨਾਮ ’ਚ 73.8 ਫੀਸਦੀ, ਧੂਰੀ ’ਚ 74.4 ਫੀਸਦੀ ਅਤੇ ਸੰਗਰੂਰ ’ਚ 72.2 ਫੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ, ਜੋ ਕਿ ਜ਼ਿਲਾ ਸੰਗਰੂਰ ਵਿੱਚ ਹੁਣ ਤੱਕ ਦੇ ਪ੍ਰਾਪਤ ਹੋਏ ਅੰਕੜਿਆਂ ਦੇ ਮੁਤਾਬਿਕ ਲਗਭਗ 74.3 ਫੀਸਦੀ ਬਣਦਾ ਹੈ। ਉਨਾਂ ਦੱਸਿਆ ਕਿ ਵੋਟਾਂ ਦੀ ਪ੍ਰਤੀਸ਼ਤਤਾ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂ ਜੋ ਹਾਲੇ ਕੁੱਝ ਥਾਵਾਂ ’ਤੇ ਵੋਟਿੰਗ ਪ੍ਰਕਿਰਿਆ ਜਾਰੀ ਹੈ ਅਤੇ ਪੋਲਿੰਗ ਪਾਰਟੀਆਂ ਵੱਲੋਂ ਜਾਣਕਾਰੀ ਮੁਹੱਈਆ ਕਰਵਾਉਣ ਤੋਂ ਬਾਅਦ ਹੀ ਵੋਟ ਪ੍ਰਤੀਸ਼ਤਤਾ ਬਾਰੇ ਸਹੀ ਅੰਕੜੇ ਜਾਰੀ ਕੀਤੇ ਜਾ ਸਕਣਗੇ।
ਜ਼ਿਕਰਯੋਗ ਹੈ ਕਿ ਜ਼ਿਲਾ ਸੰਗਰੂਰ ’ਚ 5 ਵਿਧਾਨ ਸਭਾ ਹਲਕਿਆਂ ਤੋਂ 55 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਜ਼ਿਲੇ ’ਚ 9 ਲੱਖ 5 ਹਜ਼ਾਰ 831 ਵੋਟਰ ਹਨ।ਜਿਨਾਂ ਵਿਚ 4 ਲੱਖ 79 ਹਜ਼ਾਰ 379 ਮਰਦ, 4 ਲੱਖ 26 ਹਜ਼ਾਰ 428 ਔਰਤ ਵੋਟਰ ਅਤੇ 24 ਟਰਾਂਸਜੈਂਡਰ ਵੋਟਰ ਸ਼ਾਮਿਲ ਹਨ।
              ਜ਼ਿਲਾ ਚੋਣ ਅਫ਼ਸਰ ਰਾਮਵੀਰ ਅਤੇ ਜ਼ਿਲਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਜ਼ਿਲੇ ਦੇ ਸਮੁੱਚੇ ਵੋਟਰਾਂ ਦਾ ਸ਼ਾਂਤਮਈ ਵੋਟਿੰਗ ਪ੍ਰਕਿਰਿਆ ਲਈ ਧੰਨਵਾਦ ਕੀਤਾ।ਉਨਾਂ ਚੋਣ ਅਮਲੇ ਤੇ ਰਿਟਰਨਿੰਗ ਅਧਿਕਾਰੀਆਂ ਸਮੇਤ ਸਮੂਹ ਚੌਕਸੀ ਟੀਮਾਂ ਦਾ ਵੀ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …