ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਪਾਕਿਸਤਾਨ ’ਚ ਵੱਸਦੇ ਸਿੱਖ ਨੌਜੁਆਨ ਪ੍ਰੋਫੈਸਰ ਕਲਿਆਣ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ
ਪੀ.ਐਚ.ਡੀ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੱਤੀ ਹੈ।ਉਨ੍ਹਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ’ਚ ਘਟਗਿਣਤੀ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਪ੍ਰਚਾਰ ਰਹੇ ਹਨ ਅਤੇ ਪ੍ਰੋਫੈਸਰ ਕਲਿਆਣ ਸਿੰਘ ਵਲੋਂ ਆਪਣੀ ਖੋਜ ਦਾ ਦਾਇਰਾ ਪਹਿਲੇ ਪਾਤਸ਼ਾਹ ਜੀ ਦੀ ਬਾਣੀ ’ਤੇ ਅਧਾਰਿਤ ਰੱਖਣਾ ਇਸੇ ਦਿਸ਼ਾ ਵਿੱਚ ਹੀ ਇੱਕ ਕਦਮ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ’ਚ ਸਥਿਤ ਸ੍ਰੀ ਨਨਕਾਣਾ ਸਾਹਿਬ ਦੀ ਧਰਤੀ ਤੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਅਤੇ ਉਨ੍ਹਾਂ ਵੱਲੋਂ ਗੁਰਬਾਣੀ ਰਾਹੀਂ ਪੂਰੀ ਮਨੁੱਖਤਾ ਨੂੰ ਦਿੱਤਾ ਗਿਆ ਸੱਚ ਦਾ ਸੰਦੇਸ਼ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੇ ਮਹੱਤਵ ਵਾਲਾ ਹੈ, ਜਿਸ ਦਾ ਪ੍ਰਚਾਰ ਪ੍ਰਸਾਰ ਅੱਜ ਦੀ ਵੱਡੀ ਲੋੜ ਹੈ।ਪ੍ਰੋਫੈਸਰ ਕਲਿਆਣ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਬਾਣੀ ਵਿੱਚ ਦਿੱਤੇ ਸੰਦੇਸ਼ ਨੂੰ ਖੋਜ ਦਾ ਹਿੱਸਾ ਬਣਾ ਕੇ ਅਕਾਦਮਿਕ ਪੱਧਰ ’ਤੇ ਚੰਗਾ ਕਾਰਜ਼ ਕੀਤਾ ਹੈ।ਜਿਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਇਸ ਸਿੱਖ ਨੌਜੁਆਨ ਦੇ ਉਦਮ ਤੋਂ ਨਿਰਸੰਦੇਹ ਹੋਰ ਨੌਜੁਆਨ ਵੀ ਪ੍ਰੇਰਣਾ ਪ੍ਰਾਪਤ ਕਰਨਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media