ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਇਸ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਅਹਿਦ ਲਿਆ ਗਿਆ।ਮੁੱਖ ਮਹਿਮਾਨ ਮਾਸਟਰ ਪਰਮ ਵੇਦ ਵਲੋਂ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ, ਇਸ ਦੇ ਮੁੱਢ ਅਤੇ ਵਿਆਕਰਨ ਦੀ ਭਾਸ਼ਾ ਵਿੱਚ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।ਉਨਾਂ ਕਿਹਾ ਕਿ ਮਾਤ ਭਾਸ਼ਾ ਵਿੱਚ ਗਿਆਨ, ਵਿਗਿਆਨ ਨੂੰ ਡੂੰਘਾਈ ਨਾਲ ਜਾਣਿਆ ਜਾ ਸਕਦਾ ਹੈ।ਇਸ ‘ਤੇ ਮੁਹਾਰਤ ਮਨੁੱਖ ਦੀ ਸ਼ਖਸੀਅਤ ਨੂੰ ਨਿਖਾਰਦੀ ਹੈ।ਮੇਵਾ ਸਿੰਘ ਵਲੋਂ ਮਾਂ ਬੋਲੀ ਦੇ ਸਹੀ ਉਚਾਰਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।ਸੰਸਥਾ ਮੁਖੀ ਜੋਗਾ ਸਿੰਘ ਨੇ ਪੰਜਾਬੀ ਮਾਂ ਬੋਲੀ ਦੀ ਸਮਾਜ ਵਿੱਚ ਮਹੱਤਤਾ, ਮਾਂ ਬੋਲੀ ਦਾ ਵਿਕਾਸ ਅਤੇ ਵਿਦਿਆਰਥੀਆਂ ‘ਚ ਮਾਂ ਬੋਲੀ ਪ੍ਰਤੀ ਰੁਚੀ ਪੈਦਾ ਕਰਨ ਲਈ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਵਾਈਸ ਪ੍ਰਿੰਸੀਪਲ ਵਿਜੈ ਕੁਮਾਰ ਵਲੋਂ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਪਰਮਿੰਦਰ ਕੌਰ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਸਤਬੀਰ ਕੌਰ, ਗੁਰਵੀਰ ਸਿੰਘ ਅਤੇ ਹੋਰ ਅਧਿਆਪਕ ਸਹਿਬਾਨ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media