ਸੰਗਰੂਰ, 23 ਫ਼ਰਵਰੀ (ਜਗਸੀਰ ਲੌਂਗੋਵਾਲ) – 7 ਮਾਰਚ ਤੋਂ ਸੁਰੂ ਹੋਣ ਜਾ ਰਹੇ ਮਿਸ਼ਨ ਇੰਦਰਧਨੁਸ਼ 4.0 ਦੇ ਮੱਦੇਨਜਰ ਸਿਹਤ ਵਿਭਾਗ ਸੰਗਰੂਰ ਵਲੋਂ ਜ਼ਿਲਾ
ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਸ਼ਵ ਸਿਹਤ ਸੰਸਥਾ ਵਲੋਂ ਐਸ.ਐਮ.ਓ ਡਾ. ਨਿਵੇਦਿਤਾ ਵਲੋਂ ਟ੍ਰੇਨਿੰਗ ਦਿੱਤੀ ਗਈੇ।
ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਅੰਦਰ ਮਿਸ਼ਨ ਇੰਦਰਧਨੁਸ਼ ਤਹਿਤ ਟੀਕਾਕਰਨ ਤੋਂ ਵਾਂਝੇ ਰਹਿ ਗਏ 0 ਤੋਂ 2 ਸਾਲ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ।ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਲਾਭ ਉਠਾਉਣ ਅਤੇ ਆਪਣੇ ਬੱਚਿਆਂ ਨੂੰ ਅੱਠ ਮਾਰੂ ਬੀਮਾਰੀਆਂ ਜਿਵੇਂ ਕਿ ਕਾਲੀ ਖੰਘ, ਕਾਲਾ ਪੀਲੀਆ, ਪੋਲੀਓ, ਧਨੁਖਵਾ (ਟੈਟਨਿਸ), ਖਸਰਾ, ਟੀਂ.ਬੀ, ਦਸਤ ਆਦਿ ਤੋਂ ਸੁਰੱਖਿਅਤ ਰੱਖਣ।ਉਨਾਂ ਕਿਹਾ ਕਿ ਇਹ ਮੁਹਿੰਮ 7 ਮਾਰਚ ਤੋਂ ਸ਼ੁਰੂ ਹੋ ਕੇ ਆਉਣ ਵਾਲੇ ਤਿੰਨ ਮਹੀਨਿਆਂ ਤੱਕ ਜਾਰੀ ਰਹੇਗੀ ਅਤੇ ਹਰ ਮਹੀਨੇ ਲਗਾਤਾਰ 7 ਦਿਨ ਟੀਕਾਕਰਨ ਕੀਤਾ ਜਾਵੇਗਾ।
ਇਸ ਮੌਕੇ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ 27, 28 ਫਰਵਰੀ ਅਤੇ 1 ਮਾਰਚ ਨੂੰ ਕੌਮੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ।ਉਨਾਂ ਕਿਹਾ ਕਿ ਇਸ ਸਬੰਧੀ ਤਿਆਰੀ ਮੁਕੰਮਲ ਕਰ ਲਈ ਗਈ ਹੈ।ਵਰਕਸ਼ਾਪ ਵਿੱਚ ਜ਼ਿਲਾ ਟੀਕਾਕਰਨ ਅਫਸਰ ਡਾ. ਸੰਜੇ ਮਾਥੁਰ, ਈ.ਪੀ.ਆਈ ਅਸਿਸਟੈਂਟ ਅਕਮਲ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media