Thursday, September 19, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਰਦਾਸ ਦਿਵਸ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ ਦੀ ਦੱਸਵੀਂ ਅਤੇ ਬਾਰਹਵੀਂ ਜਮਾਤਾਂ ਦੀਆਂ ਸੀ.ਬੀ.ਐਸ.ਈ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰਨ ਹਿੱਤ ਵਾਹਿਗੁਰੂ ਦੀ ਓਟ ਅਤੇ ਆਸਰਾ ਲੈਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਅਰਦਾਸ ਦਿਵਸ ਮੌਕੇ ਤੇ ਸਹਿਜ ਪਾਠ ਦੇ ਭੋਗ ਪਾਏ ਗਏ।ਉਪਰੰਤ ਬੀਬੀ ਪ੍ਰਭਜੋਤ ਕੌਰ ਅਤੇ ਸਕੂਲ ਦੇ ਜਥੇ ਵੱਲੋਂ ਕੀਰਤਨ ਰਾਹੀ ਗੁਰੂ ਜਸ ਗਾਇਨ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਸਭ ਨੂੰ ‘ਜੀ ਆਇਆਂ’ ਆਖਿਆ।ਪ੍ਰੋਗਰਾਮ ਦੌਰਾਨ ਸਾਲ 2021 ਦੇ ਗਿਆਰ੍ਹਵੀਂ ਜਮਾਤ ਵਿੱਚ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਦੀਵਾਨ ਦੇ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ: ਐਸ.ਐਸ ਛੀਨਾ, ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਹੋਰਨਾ ਮੈਂਬਰ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਸਤੇ ਆਪਣਾ ਅਸ਼ੀਰਵਾਦ ਦਿੱਤਾ।ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਈਮਾਨਦਾਰੀ ਨਾਲ ਪ੍ਰੀਖਿਆ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਪਿਛਲੇ ਕਈ ਸਾਲਾਂ ਤੋਂ ਸਿਟੀ ਟਾਪਰ ਰਿਹਾ ਹੈ।ਇਸ ਲਈ ਵਿਦਿਆਰਥੀਆਂ ਨੇ ਪੂਰੀ ਮਿਹਨਤ ਕਰਕੇ ਇਸੇ ਰਿਵਾਇਤ ਨੂੰ ਕਾਇਮ ਰੱਖਣਾ ਹੈ।ਉਨ੍ਹਾਂ ਬੱਚਆਂ ਨੂੰ ਉੱਚ ਸ਼ਖਸੀਅਤਾਂ ਦੇ ਗੁਣਾਂ ਤੋਂ ਸੇਧ ਲੈ ਕੇ ਆਪਣਾ ਉਜਵਲ ਭਵਿਖ ਬਨਾਉਣ ਲਈ ਆਖਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਵਲੋਂ ਵੀ ਬੱਚਿਆਂ ਨੂੰ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।“ਸ੍ਰੀ ਗੁਰੂ ਹਰਿਕ੍ਰਿਸ਼ਨ ਧਿਆਈਐ” ਦਸਤਾਵੇਜ਼ੀ ਫਿਲਮ ਜੋ ਕਿ ਧਰਮ ਪ੍ਰਚਾਰ ਕਮੇਟੀ ਦੇ ਪ੍ਰੋ. ਹਰੀ ਸਿੰਘ ਦੇ ਨਿਰਦੇਸ਼ਾਂ ਅਤੇ ਸਕੂਲ ਮਾਸ ਮੀਡੀਆ ਵਿਭਾਗ ਦੀ ਸਖ਼ਤ ਮਿਹਨਤ ਸਦਕਾ ਤਿਆਰ ਕੀਤੀ ਗਈ ਹੈ, ਰਿਲੀਜ਼ ਕੀਤੀ ਗਈ।ਸ੍ਰੀਮਤੀ ਪ੍ਰਭਜੋਤ ਕੌਰ, ਡਾ: ਨਵਲਪ੍ਰੀਤ ਸਿੰਘ, ਸੰਗੀਤ ਅਤੇ ਧਰਮ ਪ੍ਰਚਾਰ ਦੇ ਅਧਿਆਪਕਾਂ ਨੂੰ ਫਿਲਮ ਤਿਆਰ ਕਰਨ ਵਿੱਚ ਦਿੱਤੇ ਗਏ ਸਹਿਯੋਗ ਲਈ ਸਟਰੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸੱਕਤਰ ਅੇਜੂਕੇਸ਼ਨਲ ਕਮੇਟੀ ਡਾ: ਐਸ.ਐਸ ਛੀਨਾ, ਡਾ: ਜਸਵਿੰਦਰ ਸਿੰਘ ਢਿੱਲੋਂ, ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ. ਜਸਪਾਲ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਪ੍ਰਿੰਸ, ਸੰਤੋਖ ਸਿੰਘ ਸੇਠੀ,ਨਵਤੇਜ ਸਿੰਘ ਨਾਰੰਗ, ਗੁਰਪ੍ਰੀਤ ਸਿੰਘ ਸੇਠੀ, ਮੋਹਨਜੀਤ ਸਿੰਘ ਭੱਲਾ, ਪ੍ਰਦੀਪ ਸਿੰਘ ਵਾਲੀਆ, ਡਾ: ਜੇ.ਐਸ ਅਰੋੜਾ, ਡਾ: ਆਤਮਜੀਤ ਸਿੰਘ ਬਸਰਾ, ਅਵਤਾਰ ਸਿੰਘ, ਮਨਮੋਹਨ ਸਿੰਘ ਮਜੀਠਾ, ਇੰਦਰਪ੍ਰੀਤ ਸਿੰਘ ਅੜੀ, ਅਵਤਾਰ ਸ਼ਿੰਘ ਘੁੱਲਾ,ਹਰਦਿਆਲ ਸਿੰਘ, ਗੁਰਪ੍ਰੀਤ ਸਿੰਘ ਕਲੱਕਤਾ, ਜਸਬੀਰ ਸਿੰਘ ਸਾਬਰ, ਪ੍ਰਿੰਸੀਪਲ ਦਰਸ਼ਨ ਕੌਰ ਸੋਹੀ, ਪ੍ਰਿੰਸੀਪਲ ਡਾ: ਰਾਜੀਵ ਮਹਾਜਨ, ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਲ ਸਨ।ਪ੍ਰੋਗਰਾਮ ਦੌਰਾਨ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …