ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ
ਪਿਆਰੇ ਲੋਕ ਗਾਇਕ ਅਮਰਜੀਤ ਸਿੰਘ ਗੁਰਦਾਸਪੁਰੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜ਼ਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ। ਬੇਸ਼ੱਕ ੳੇੁਹ ਅੱਜ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਲੋਕ ਗਾਇਕੀ ਲਈ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media