Wednesday, February 25, 2026

ਖ਼ਾਲਸਾ ਕਾਲਜ ਵੂਮੈਨ ਵਿਖੇ ‘ਮਾਂ ਬੋਲੀ ’ਚ ਲੋਕਧਾਰਾ ਦੇ ਮਹੱਤਵ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ’ਚ ਵਿਦਿਆਰਥੀਆਂ ਦੇ ਪੋਸਟਰ-ਸਿਰਜਣ ਤੇ ਕੁਇਜ਼ ਮੁਕਾਬਲੇ ਤੋਂ ਇਲਾਵਾ ਪ੍ਰਸਿੱਧ ਲੋਕਧਾਰਾ ਸ਼ਾਸਤਰੀ ਡਾ. ਜੋਗਿੰਦਰ ਸਿੰਘ ਕੈਰੋਂ ਦੁਆਰਾ ‘ਮਾਂ-ਬੋਲੀ ਵਿਚ ਲੋਕਧਾਰਾ ਦੇ ਮਹੱਤਵ’ ਵਿਸ਼ੇ ’ਤੇ ਲੈਕਚਰ ਦਿੱਤਾ ਗਿਆ।
               ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਮੁੱੱਖ ਮਹਿਮਾਨ ਨੂੰ ਪੌਦਾ ਭੇਂਟ ਕਰਕੇ ਸਵਾਗਤ ਕਰਦਿਆਂ ਮਾਂ ਬੋਲੀ ਦੀ ਅਹਿਮੀਅਤ ਸਬੰਧੀ ਕੀਮਤੀ ਵਿਚਾਰ ਵੀ ਸਾਂਝੇ ਕੀਤੇ।ਮੁੱਖ ਵਕਤਾ ਕੈਰੋਂ ਨੇ ਭਾਸ਼ਣ ਦਿੰਦਿਆਂ ਪੰਜਾਬੀ ਮਾਂ-ਬੋਲੀ ਤੇ ਲੋਕਧਾਰਾ ਦੇ ਆਪਸੀ ਸਬੰਧ ਤੋਂ ਗੱਲ ਆਰੰਭ ਕਰਦਿਆਂ ਭਾਸ਼ਾ ਵਿਗਿਆਨਕ ਮਾਡਲ ਬਾਰੇ ਚਰਚਾ ਕੀਤੀ।ਉਨ੍ਹਾਂ ਵਲੋਂ ਪੰਜਾਬੀ ਮਾਂ-ਬੋਲੀ ਦੇ ਵਿੱਸਰ ਰਹੇ ਲਫ਼ਜ਼ਾਂ ਨੂੰ ਵਿਦਿਆਰਥੀਆਂ ਦੇ ਸਾਹਮਣੇ ਪੁਨਰ-ਪਰਿਭਾਸ਼ਿਤ ਕਰਦਿਆਂ ਲੋਕ ਕਹਾਣੀ ਦੇ ਰੰਗਣ ਨਾਲ ਵਰਤਮਾਨ ਸਮੇਂ ਦੇ ਤਕਨਾਲੋਜੀਕਲ ਵਾਤਾਵਰਨ ਦੀ ਤਸਵੀਰ ਪੇਸ਼ ਕੀਤੀ।
                 ਇਸ ਲੈਕਚਰ ਦੇ ਅੰਤ ’ਤੇ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਕੈਰੋਂ ਨੇ ਡਾ. ਸੁਰਿੰਦਰ ਕੌਰ ਨਾਲ ਮਿਲ ਕੇ ਇਨਾਮ ਤਕਸੀਮ ਕੀਤੇ।ਪ੍ਰੋਗਰਾਮ ਦੀ ਸਮਾਪਤੀ ’ਤੇ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਪ੍ਰਤੀ ਵਚਨਬੱਧਤਾ ਜ਼ਾਹਿਰ ਕਰਨ ਸਬੰਧੀ ਅਹਿਦ ਕੀਤਾ ਗਿਆ।੍ਰਪ੍ਰੋਗਰਾਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਡਾ. ਪਦੀਪ ਕੌਰ ਨੇ ਨਿਭਾਈ।
                 ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …