Wednesday, August 26, 2026

ਖਾਲਸਾ ਕਾਲਜ ਵਿਖੇ ‘ਭਾਰਤ ’ਚ ਜੈਂਡਰ ਬਰਾਬਰੀ ਦੇ ਬਦਲਦੇ ਪਰਿਪੇਖ: 2030 ਦੇ ਪ੍ਰਸੰਗ ’ਚ’ ਭਾਸ਼ਣ

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੈਂਡਰ ਬਰਾਬਰੀ ਨੂੰ ਵਿਹਾਰ ’ਚ ਢਾਲਣ ਦੀ ਲੋੜ ’ਤੇ ਜ਼ੋਰ ਦਿੱਤਾ

ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ‘ਭਾਰਤ ’ਚ ਜੈਂਡਰ ਬਰਾਬਰੀ ਦੇ ਬਦਲਦੇ ਪਰਿਪੇਖ: 2030 ਦੇ ਪ੍ਰਸੰਗ ’ਚ’ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਕਾਲਜ ਪਿੰ੍ਰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਮੁੱਖ ਬੁਲਾਰੇ ਸਕੂਲ ਆਫ ਇਕਨਾਮਿਕਸ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਡਾ. ਬਲਜੀਤ ਕੌਰ ਨੇ ਕਿਹਾ ਕਿ ਦੇਸ਼ ਦੇ ਸਰਬਪੱਖੀ ਵਿਕਾਸ ਲਈ ਜੈਂਡਰ ਬਰਾਬਰੀ ਬੁਨਿਆਦੀ ਸ਼ਰਤ ਹੈ, ਕਿਉਕਿ ਮਨੁੱਖੀ ਸਰੋਤਾਂ ’ਚ ਇਸਤਰੀ ਅੱਧ ਦੀ ਹਿੱਸੇਦਾਰ ਹੈ।
                 ਉਨ੍ਹਾਂ ਕਿਹਾ ਕਿ ਭਾਰਤ ’ਚ ਲਿੰਗਕ ਭੇਦਭਾਵ ਦੇਸ਼ ਅਤੇ ਸਮਾਾਜ ਦੀ ਤਰੱਕੀ ’ਚ ਵੱਡੀ ਰੁਵਾਕਟ ਹੈ।ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ’ਚ ਸਾਨੂੰ ਆਪਣੀ ਪਿਛਾਹ-ਖਿਚੂ ਸੋਚ ਨੂੰ ਬਦਲ ਕੇ ਸਮੇਂ ਦੇ ਹਾਣੀ ਬਣਨਾ ਪਵੇਗਾ। ਉਨ੍ਹਾਂ ਕਿਹਾ ਕਿ ਪੁਰਸ਼ ਅਤੇ ਇਸਤਰੀ ਦੇ ਭੇਦ ਵਾਲੀ ਪੱਖਪਾਤੀ ਦ੍ਰਿਸ਼ਟੀ ਨੂੰ ਬਦਲ ਕੇ ਜ਼ੈਡਰ ਬਰਾਬਰੀ ਨੂੰ ਅਪਨਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ।ਨੌਜਵਾਨਾਂ ਨੇ ਹਮੇਸ਼ਾਂ ਯੁੱਗ ਪਲਟਾਊ ਕੰਮ ਕੀਤੇ ਹਨ।ਜਿਸ ਕਰਕੇ ਵਿਦਿਆਰਥੀਆਂ ਨੂੰ ਜੈਂਡਰ ਬਰਾਬਰੀ ਲਈ ਭਰਪੂਰ ਉਪਰਾਲੇ ਕਰਨੇ ਚਾਹੀਦੇ ਹਨ।
                ਡਾ. ਬਲਜੀਤ ਕੌਰ ਨੂੰ ‘ਜੀ ਆਇਆਂ’ ਆਖਦਿਆਂ ਡਾ. ਮਹਿਲ ਸਿੰਘ ਨੇ ਜੈਂਡਰ ਚੈਂਪੀਅਨਜ਼ ਕਲੱਬ ਦੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਜੈਂਡਰ ਬਰਾਬਰੀ ਨੂੰ ਵਿਹਾਰ ’ਚ ਢਾਲਣ ਦੀ ਲੋੜ ’ਤੇ ਜ਼ੋਰ ਦਿੱਤਾ।ਕਲੱਬ ਨੋਡਲ ਅਫਸਰ ਡਾ. ਸਵਰਾਜ ਕੌਰ ਨੇ ਕਿਹਾ ਕਿ ਸਮਾਜ ਨੂੰ ਇਸਤਰੀ ਅਤੇ ਪੁਰਸ਼ ਪ੍ਰਤੀ ਪੱਖਪਾਤੀ ਸੋਚ ਨੂੰ ਬਦਲਣਾ ਪਵੇਗਾ।ਨੋਡਲ ਅਫਸਰ ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਜੈਂਡਰ ਪੱਖਪਾਤ ਨੂੰ ਖਤਮ ਕਰਨ ਲਈ ਸਾਨੂੰ ਅਚੇਤ ਮਨ ’ਚ ਬੱਝੀਆਂ ਗੰੰਢਾਂ ਖੋਲ੍ਹਣੀਆਂ ਪੈਣਗੀਆਂ।
              ਇਸ ਮੌਕੇ ਪ੍ਰੋ. ਅਰਵਿੰਦਰ ਕੌਰ ਕਾਹਲੋਂ, ਪ੍ਰੋ. ਭੁਪਿੰਦਰ ਸਿੰਘ, ਡਾ. ਹੀਰਾ ਸਿੰਘ, ਡਾ. ਨਵਜੋਤ ਕੌਰ, ਡਾ. ਸਲਿੰਦਰ ਸਿੰਘ, ਡਾ. ਗੁਰਸ਼ਿੰਦਰ ਕੌਰ ਤੋਂ ਇਲਾਵਾ ਕਲ ਬ ਮੈਂਬਰ ਵੀ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …