ਸਾਰੇ ਉਮੀਦਵਾਰਾਂ ਨੇ ਵੋਟਰਾਂ ਦਾ ਕੀਤਾ ਧੰਨਵਾਦ
ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਦੀਆਂ ਚੋਣਾਂ ਦੀ ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੋਣ ਉਪਰੰਤ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ
ਵਲੋਂ ਆਪਣੇ ਅਤੇ ਪਾਰਟੀ ਦੇ ਉਮੀਦਵਾਰਾਂ ਦੇ ਬਹੁਮਤ ਨਾਲ ਜਿੱਤਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਨੇਪਰੇ ਚੜਾਉਣ ਲਈ ਪ੍ਰਸ਼ਾਸਨ ਤੇ ਵੋਟਰਾਂ ਦਾ ਧੰਨਵਾਦ ਕੀਤਾ ਹੈ।
ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ ਅੰਦਰ ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਆਪਣੀ ਵੋਟਿੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿਚ ਪਿਛਲੇ ਕਈ ਦਿਨਾਂ ਤੋਂ ਚੋਣ ਪ੍ਰਚਾਰ ਦੌਰਾਨ ਹਲਕੇ ਦੇ ਲੋਕਾਂ, ਵਰਕਰਾਂ, ਵਲੰਟੀਅਰਾਂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਬਹੁਤ ਹੀ ਜੋਸ਼, ਉਤਸ਼ਾਹ, ਸਹਿਯੋਗ ਅਤੇ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਆਉਣ ਵਾਲੀ 10 ਤਰੀਕ ਨੂੰ ਇਕ ਨਵੀਂ ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਹੋਣ ਜਾ ਰਹੀ ਹੈ ।ਉਨ੍ਹਾਂ ਦੀ ਪਤਨੀ ਸਵੀਨਾ ਅਰੋੜਾ ਨੇ ਕਿਹਾ ਕਿ ਹਲਕੇ ਦੇ ਸੂਝਵਾਨ ਵੋਟਰਾਂ ਨੇ ਬਹੁਤ ਹੀ ਉਤਸ਼ਾਹ ਨਾਲ ਆਪਣੇ ਮੱਤ ਦਾ ਦਾਨ ਕੀਤਾ ਹੈ।ਜਿਸ ਲਈ ਉਹ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦੇ ਹਨ ਅਤੇ ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਅਮਨ ਅਰੋੜ਼ਾ ਮੁੜ ਵਿਧਾਇਕ ਬਣਨ ਜਾ ਰਹੇ ਹਨ ਅਤੇ ਪੰਜਾਬ ਅੰਦਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
Punjab Post Daily Online Newspaper & Print Media