Friday, July 3, 2026

ਭਾਈਚਾਰਕ ਸਾਂਝ ਰੱਖਣ ਦੇ ਨਾਲ-ਨਾਲ ਇਕਜੁੱਟਤਾ ਦੀ ਮਿਸਾਲ ਕਾਇਮ ਰੱਖਣ ਦੀ ਲੋੜ – ਧੀਮਾਨ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਕਾਂਗਰਸੀ ਉਮੀਦਵਾਰ ਜਸਵਿੰਦਰ ਧੀਮਾਨ ਨੇ ਆਪਣੇ ਸਾਥੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸਥਾਨਕ ਸ਼ਹਿਰ ਦੇ ਐਚ.ਨਾਈਨ ਹੋਟਲ ਵਿਖੇ ਇੱਕ ਮੀਟਿੰਗ ਕੀਤੀ।ਜਿਸ ਵਿਚ ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਹਲਕਾ ਸੁਨਾਮ ਦੇ ਵੋਟਰਾਂ ਵਲੋਂ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ ਹੈ।ਜਿਸ ਲਈ ਉਹ ਹਲਕਾ ਨਿਵਾਸੀਆਂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਨ।ਉਨ੍ਹਾਂ ਆਪਣੇ ਸਾਥੀਆਂ ਨੂੰ ਕਿਹਾ ਕਿ ਅਗੋਂ ਵੀ ਹਲਕੇ ਦੇ ਕੰਮਾਂ ਲਈ ਤੱਤਪਰ ਰਹਿੰਦਿਆਂ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਲੋੜ ਹੈ।ਉਨ੍ਹਾਂ ਉਨ੍ਹਾਂ ਨੂੰ ਵੱਡੀ ਗਿਣਤੀ ‘ਚ ਪਈਆਂ ਵੋਟਾਂ ਸਦਕਾ ਉਹ ਸੁਨਾਮ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …