Tuesday, November 24, 2026

10 ਮਾਰਚ ਨੂੰ ਬਣਨ ਜਾਰੀ ਹੈ ਭਾਜਪਾ ਗਠਜੋੜ ਦੀ ਸਰਕਾਰ – ਬਾਜਵਾ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਅਤੇ ਹਰਮਨ ਦੇਵ ਬਾਜਵਾ ਨੇ ਕਿਹਾ ਕਿ ਭਾਜਪਾ ਗਠਜੋੜ ਦੇ ਉਮੀਦਵਾਰ ਸਨਮੁੱਖ ਸਿੰਘ ਮੋਖਾ ਨੂੰ ਵੋਟਰਾਂ ਵਲੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ ਨਾਲ ਪਿੰਡਾਂ ਵਿੱਚੋਂ ਵੀ ਉਨ੍ਹਾਂ ਦੇ ਉਮੀਦਵਾਰ ਨੂੰ ਲੋਕਾਂ ਵੱਲੋਂ ਵੋਟਾਂ ਪਾਈਆਂ ਗਈਆਂ ਹਨ। ਕਿਉਂਕਿ ਲੋਕ ਭਲੀ ਭਾਂਤ ਜਾਣਦੇ ਹਨ ਕਿ ਪੰਜਾਬ ਵਿੱਚ ਵਿਕਾਸ, ਬੇਰੁਜ਼ਗਾਰੀ ਜਾਂ ਹੋਰ ਬਹੁਤ ਮੁੱਦੇ ਹਨ।ਜੇਕਰ ਕੋਈ ਪਾਰਟੀ ਇਸ ਸਬੰਧੀ ਠੋਸ ਫ਼ੈਸਲੇ ਕਰ ਸਕਦੀ ਹੈ ਤਾਂ ਉਹ ਕੇਂਦਰ ਦੀ ਭਾਜਪਾ ਸਰਕਾਰ ਹੈ।ਹਲਕੇ ਦੇ ਵਿਕਾਸ ਕੰਮਾਂ ਬਾਰੇ ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮ ਉਨ੍ਹਾਂ ਵੱਲੋਂ ਪਹਿਲਾਂ ਨਾਲੋਂ ਦੁੱਗਣੀ ਸਪੀਡ ਤੇ ਕੀਤੇ ਜਾਣਗੇ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ 10 ਮਾਰਚ ਨੂੰ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …