ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ 29 ਫਰਵਰੀ ਨੂੰ ਸੇਵਕ ਮੰਡਲ ਸੁਨਾਮ ਵਲੋਂ ਹਰ ਸਾਲ ਦੀ ਤਰ੍ਹਾਂ
ਇਸ ਸਾਲ ਵੀ ਤਿਰੋਦਸ਼ ਜਯੋਤੀਲਿੰਗ ਸ੍ਰੀ ਦੁਧੋਸਵਰ ਮਹਾਂਦੇਵ ਸਿਵਧਾਮ ਟਿੱਲਾ ਉਭਾਵਾਲ ਨਮੋਲ ਵਿਖੇ ਸੁਆਮੀ ਸ੍ਰੀ ਦੁੱਧਾਧਾਰੀ ਜੀ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਔਗਲੇ ਦੇ ਪਕੋੜੇ ਫਰੂਟ ਚਾਟ ਅਤੇ ਚਾਹ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।ਇਹ ਲੰਗਰ ਸੇਵਕ ਮਦਨ ਲਾਲ ਕਾਂਸਲ, ਸ਼ਾਮ ਲਾਲ ਭਾਟੀਆ, ਸੁਰਿੰਦਰ ਸ਼ਰਮਾ, ਅਸ਼ੋਕ ਕਾਂਸਲ, ਪਰਮਜੀਤ ਸਿੰਘ, ਸ਼ੇਖਰ ਅੱਤਰੀ ਨਰੇਸ਼ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ।
ਉਨ੍ਹਾਂ ਸੰਗਤਾਂ ਨੂੰ ਮਹਾਸ਼ਿਵਰਾਤਰੀ ਵਾਲੇ ਦਿਨ ਸਿਵਧਾਮ ਟਿੱਲਾ ਵਿਖੇ ਭੋਲੇ ਨਾਥ ਜੀ ਦੇ ਦਰਸ਼ਨ ਕਰਕੇ ਆਸ਼ੀਰਵਾਦ ਲੈਣ ਦੀ ਬੇਨਤੀ ਵੀ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media