Thursday, September 19, 2024

ਬੀਬੀ ਹਰਪਾਲ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਭੀਰਾ ਖੀਰੀ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸ਼ਹਿਰ ਦੇ ਵਾਸੀ ਜਸਪਾਲ ਸਿੰਘ ਮਠਾਰੂ ਦੀ ਧਰਮ ਪਤਨੀ ਬੀਬੀ ਹਰਪਾਲ ਕੌਰ (55) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਉਹ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਨਾਨਕ ਸ਼ਾਹੀ ਪਲੀਆ ਰੋਡ ਭੀਰਾ ਖੀਰੀ ਵਿਖੇ ਭਾਈ ਜਸਬੀਰ ਸਿੰਘ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ।ਵੱਡੀ ਗਿਣਤੀ ‘ਚ ਰਿਸ਼ੇਤਦਾਰਾਂ ਤੇ ਸਬੰਧੀਆਂ ਨੇ ਮਠਾਰੂ ਪਰਿਵਾਰ ਦੇ ਦੁੱਖ ‘ਚ ਸ਼ਰੀਕ ਹੁੰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਹੋਈ ਅਰਦਾਸ ਵਿੱਚ ਹਾਜ਼ਰੀ ਲਵਾਈ।
              ਇਸ ਮੌਕੇ ਇੰਦਰਜੀਤ ਸਿੰਘ ਰਵੀ ਸੈਕਟਰੀ ਵਪਾਰ ਮੰਡਲ, ਬਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਨਾਨਕ ਸ਼ਾਹੀ ਭੀਰਾ ਖੀਰੀ, ਰਤਨ ਸਿੰਘ ਮਠਾਰੂ, ਜਸਬੀਰ ਸਿੰਘ ਸੱਗੂ ਅੰਮ੍ਰਿਤਸਰ, ਦਲੀਪ ਸਿੰਘ ਮਠਾਰੂ, ਅਵਤਾਰ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਵਿਰਦੀ, ਕਮਲਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ, ਇੰਦਰਜੀਤ ਸਿੰਘ ਰਾਜੂ, ਸੰਦੀਪ ਸਿੰਘ ਗੋਲਡੀ, ਅਮਰਜੀਤ ਸਿੰਘ, ਅਜੀਤ ਸਿੰਘ ਦਿੱਲੀ, ਸਰਬਜੀਤ ਸਿੰਘ, ਜਸਵੰਤ ਸਿੰਘ, ਪ੍ਰਭਜੋਤ ਸਿੰਘ, ਪਰਵਿੰਦਰ ਸਿੰਘ, ਬਲਦੇਵ ਸਿੰਘ, ਦਿਲਬਾਗ ਸਿੰਘ, ਉਪਕਾਰ ਸਿੰਘ ਅਤੇ ਸੰਜੇ ਕੁਮਾਰ ਸਲੂਜਾ ਆਦਿ ਮੌਜ਼ੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …