Wednesday, August 26, 2026

ਇਕ ਮਾਰਚ ਤੋਂ ਜਨ ਔਸ਼ਧੀ ਜਾਗਰੂਕਤਾ ਦਿਵਸ ਸ਼ੁਰੂ – ਸਿਵਲ ਸਰਜਨ

ਕਪੂਰਥਲਾ, 1 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਹਰ ਸਾਲ 1 ਤੋਂ 7 ਮਾਰਚ ਤੱਕ ਲੋਕਾਂ ਨੂੰ ਜਨ ਔਸ਼ਧੀ ਕੇਂਦਰਾਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਜਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਹਫ਼ਤਾ ਮਨਾਇਆ ਜਾਣਾ ਹੈ।ਇਸ ਤਹਿਤ ਸੈਮੀਨਾਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਨ ਔਸ਼ਧੀ ਕੇਂਦਰਾਂ ਵਿੱਚ ਆਮ ਲੋਕਾਂ ਲਈ ਬ੍ਰਾਂਡਿਡ ਦਵਾਈਆਂ ਨਾਲੋਂ 50% ਤੋਂ 90% ਸੱਸਤੀਆਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਜਨ ਔਸ਼ਧੀ ਕੇਂਦਰਾਂ ਬਾਰੇ ਜਾਗਰੂਕ ਕਰਨ ਲਈ ਐਨ.ਜੀ.ਓ ਤੇ ਹੋਰ ਸੰਸਥਾਵਾਂ ਦਾ ਵੀ ਸਮੇਂ ਸਮੇਂ ‘ਤੇ ਸਹਿਯੋਗ ਲਿਆ ਜਾਂਦਾ ਤਾਂ ਕਿ ਇਨ੍ਹਾਂ ਕੇਂਦਰਾਂ ਤੋਂ ਲੋਕ ਦਵਾਈ ਖਰੀਦ ਕੇ ਘੱਟ ਪੈਸਿਆਂ ‘ਚ ਵਧੀਆ ਦਵਾਈਆਂ ਖਰੀਦਣ ਸਕਣ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …