ਭਾਖੜਾ ਬਿਆਸ ਮੈਨਜਮੈਂਟ ਬੋਰਡ ‘ਚ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਖਿਲ਼ਾਫ ਮੁਜ਼ਾਹਰੇ 5 ਮਾਰਚ ਨੂੰ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨ: ਸਕੱਤਰ ਸਵਰਣ ਸਿੰਘ ਪੰਧੇਰ ਨੇ ਬਲਜਿੰਦਰ ਤਲਵੰਡੀ ਵਲੋਂ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ 11 ਮੈਂਬਰੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਾਰ ਭਵਨ ਵਿਖੇ ਕੀਤੀ ਗਈ।ਜਿਸ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਵਲੋਂ ਨਿੱਜੀਕਰਨ ਦੀ ਨੀਤੀ ‘ਤੇ ਚੱਲਦੇ ਹੋਏ ਸੂਬੇ ਦੇ ਸੰਘੀ ਢਾਂਚੇ ਉਤੇ ਵੱਡਾ ਵਾਰ ਕਰਦਿਆਂ ਹੋਇਆਂ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿੱਚ ਪੰਜਾਬ ਤੇ ਹਰਿਆਣਾ ਤੋਂ ਇਕ-ਇੱਕ ਮੈਂਬਰ ਦੀ ਨੁਮਾਇੰਦਗੀ ਲੈਣ ਦੀ ਵਿਧੀ ਖਤਮ ਕਰਕੇ ਬਾਹਰਲੇ ਰਾਜਾਂ ਦੇ ਮੈਂਬਰ ਚੁਣਨ ਦਾ ਨੋਟੀਫਿਕੇਸ਼ਨ ਕਰ ਦਿੱਤਾ ਗਿਆ ਹੈ।ਜਿਸ ਵਿਰੁੱਧ ਪੰਜਾਬ ਭਰ ਵਿੱਚ 60 ਥਾਵਾਂ ‘ਤੇ ਬਲਾਕ /ਜ਼ੋਨ ਪੱਧਰੀ ਇਕੱਠ ਕਰਕੇ 5 ਮਾਰਚ ਨੂੰ ਸੜਕਾਂ ਜ਼ਾਮ ਕਰਕੇ ਪੁੱਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੀ ਧਰਤੀ ‘ਤੇ ਬਣੇ ਡੈਮ ਦਾ ਪ੍ਰਬੰਧ ਪੰਜਾਬ ਦੇ ਹਵਾਲੇ ਕੀਤਾ ਜਾਵੇ।ਇਸ ਦਾ ਨਿੱਜੀਕਰਨ ਕਰਨਾ ਬੰਦ ਕਰਕੇ ਜਾਰੀ ਕੀਤਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ ਤੇ ਰੋਪੜ, ਹਰੀਕੇ-ਫਿਰੋਜ਼ਪੁਰ ਹੈਡ ਵਰਕਸ ਪੰਜਾਬ ਤੋਂ ਖੋਹ ਕੇ ਨਿੱਜੀਕਰਨ ਕਰਨ ਦੀ ਤਜਵੀਜ਼ ਰੱਦ ਹੋਵੇ।
ਮੀਟਿੰਗ ‘ਚ ਮਤਾ ਪਾਸ ਕਰਕੇ ਪੰਜਾਬ ਸਿੱਖਿਆ ਬੋਰਡ ਵਲੋਂ ਗੁਰੂਆਂ ਤੇ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੀ ਇਤਿਹਾਸ ਦੀ ਕਿਤਾਬ ਪਾਠ ਕ੍ਰਮ ਵਿਚ ਪੜਾਉਣ ਖਿ਼ਲਾਫ਼ ਪੰਜਾਬ ਸਿੱਖਿਆ ਬੋਰਡ ਮੁਹਾਲੀ ਅੱਗੇ ਲੱਗੇ ਧਰਨੇ ਦੀ ਹਮਾਇਤ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਇਹ ਇਤਰਾਜ਼ਯੋਗ ਕਿਤਾਬ ਤੁਰੰਤ ਜ਼ਬਤ ਕੀਤੀ ਜਾਵੇ ਤੇ ਇਸ ਨੂੰ ਛਾਪਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੀਟਿੰਗ ਵਿਚ ਇਕ ਹੋਰ ਮਤੇ ਰਾਹੀਂ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਦਰਮਿਆਨ 9 ਦਸੰਬਰ ਨੂੰ ਲਿਖਤੀ ਸਹਿਮਤੀ ਪੱਤਰ ਵਿਚ ਮੰਨੀਆਂ ਹੋਈਆਂ ਸਾਰੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਦੀ ਜ਼ਮਾਨਤ ਰੱਦ ਕਰਵਾਈ ਜਾਵੇ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਕੇ 120 ਵਿਚ ਗ੍ਰਿਫ਼ਤਾਰ ਕੀਤਾ ਜਾਵੇ।
Check Also
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ)- ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਕੁਰਬਾਨੀ ਨੂੰ …