Friday, August 28, 2026

ਸ਼ਿਵਰਾਤਰੀ ਮੌਕੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਸ੍ਰੀ ਪ੍ਰਾਚੀਨ ਸ਼ਿਵ ਦੁਰਗਾ ਮੰਦਰ ਕਮੇਟੀ ਵਲੋਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਮੰਦਿਰ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਛੀ ਅਤੇ ਪੰਡਿਤ ਮੋਨੂੰ ਸ਼ਰਮਾ ਦੀ ਅਗਵਾਈ ਹੇਠ ਹਰ ਸਾਲ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾਂਦਾ ਹੈ।ਇਸ ਮੌਕੇ ਮੰਦਿਰ ਕਮੇਟੀ ਵਲੋਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਅਤੇ ਮੰਚ ਸੰਚਾਲਕ ਗੁਰਮੀਤ ਲਹਿਰਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਮੰਦਿਰ ਦੇ ਪੁਜ਼ਾਰੀ ਮੋਨੂੰ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਖੇਤਰ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਹਸਤੀਆਂ ਨੂੰ ਮੰਦਿਰ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਦਿੱਤੇ ਜਾਂਦੇ ਹਨ।ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਸਮੁੱਚੀ ਟੀਮ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।ਅਸ਼ੋਕ ਮਸਤੀ ਦੀ ਅਗਵਾਈ ਹੇਠ ਵਧੀਆ ਲਿਖਣ ਅਤੇ ਵਧੀਆ ਗਾਉਣ ਵਾਲੇ ਕਲਾਕਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਂਦਾ ਹੈ। ਅਸ਼ੋਕ ਮਸਤੀ ਦੀਆਂ ਸੱਭਿਆਚਾਰਕ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਮੰਦਿਰ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਲਈ ਪ੍ਰਧਾਨ ਅਸ਼ੋਕ ਮਸਤੀ ਨੇ ਮੰਦਿਰ ਕਮੇਟੀ ਦਾ ਧੰਨਵਾਦ ਕੀਤਾ।
           ਇਸ ਮੌਕੇ ਖਜਾਨਚੀ ਕੇਵਲ ਕ੍ਰਿਸ਼ਨ, ਮਾਸਟਰ ਸੁਦਰਸ਼ਨ ਸ਼ਰਮਾ, ਸੰਦੀਪ ਦੀਪੂ ਸਾਬਕਾ ਕੌਂਸਲਰ, ਮਨਜੀਤ ਸ਼ਰਮਾ, ਬਲਵਿੰਦਰ ਸਿੰਘ ਮਾਨ, ਪੰਡਿਤ ਰਵੀ ਨੰਦਨ, ਸਾਹਿਲ ਜਿੰਦਲ, ਚਿੰਨੈ ਸਿੰਗਲਾ, ਬਿੱਟੂ ਮਾਡਲ, ਕਾਕੂ ਅਤੇ ਮੰਦਿਰ ਕਮੇਟੀ ਦੇ ਆਹੁਦੇਦਾਰ ਮੌਜੂਦ ਸਨ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …