ਸਮਰਾਲਾ, 3 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਰਾਜੇਵਾਲ-ਕੁੱਲੇਵਾਲ ਬਲਾਕ ਸਮਰਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿ:) ਲੁਧਿਆਣਾ ਜਸਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਮਰਾਲਾ ਆਸ਼ਾ ਰਾਣੀ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀ ਮਾਵਾਂ ਦੀ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ।ਸਕੂਲ ਮੁਖੀ ਸਤੋਸ਼ ਰਾਣੀ ਨੇ ਦੱਸਿਆ ਕਿ ਬੱਚੇ ਦੇ ਸਰਵਪੱਖੀ ਵਿਕਾਸ, ਸਖਸ਼ੀਅਤ ਉਸਾਰੀ ਵਿੱਚ ਮਾਂ ਦਾ ਰੋਲ ਬਹੁਤ ਹੀ ਮਹੱਤਵਪੂਰਨ ਹੁੰਦਾ ਹੈ। ਇਸ ਲਈ ਪੰਜਾਬ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਸਕੂਲ ਵਿੱਚ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ।ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਨੇ ਪੂਰੇ ਉਤਸ਼ਾਹ ਨਾਲ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ ਅਤੇ ਸਕੂਲ ਅਧਿਆਪਕਾਂ ਦੁਆਰਾ ਦਿੱਤੀ ਜਾਣਕਾਰੀ ਨੂੰ ਸੁਣ ਕੇ ਉਸ ‘ਤੇ ਅਮਲ ਕਰਨ ਦਾ ਭਰੋਸਾ ਦਿੱਤਾ।ਸਕੂਲ ਮੁਖੀ ਸੰਤੋਸ਼ ਰਾਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲਾਉਣ ਦਾ ਫੈਸਲਾ ਲਿਆ ਸੀ, ਜਿਸ ਦਾ ਮੁੱਖ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ ਹੈ।
ਵਰਕਸ਼ਾਪ ‘ਚ ਰਿਤੂ ਵਰਮਾ, ਨਿਸ਼ਾ ਬਾਂਸਲ, ਸਪਨਾ ਕਪੂਰ, ਸ਼ਰਨਜੀਤ ਕੌਰ, ਨਵਜੀਤ ਕੌਰ, ਸੁਰਿੰਦਰਪਾਲ ਕੌਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …