Thursday, July 23, 2026

ਦੰਦਾਂ ਅਤੇ ਹੱਡੀਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਕੈਂਪ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਅਗਰਵਾਲ ਹੱਡੀਆਂ ਦੇ ਹਸਪਤਾਲ ਤੇ ਆਰੀਆ ਡੈਂਟਲ ਕਲੀਨਿਕ ਲੌਂਗੋਵਾਲ ਵਲੋਂ ਗੁਰਦੁਆਰਾ ਸਾਹਿਬ ਮੰਡੇਰ ਕਲਾਂ ਵਿਖੇ ਹੱਡੀਆਂ ਅਤੇ ਦੰਦਾਂ ਦੀਆਂ ਬਿਮਾਰੀਆਂ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ।ਸਮਾਜਸੇਵੀ ਇਕਬਾਲ ਸਿੰਘ ਸ਼ੇਰੋਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਹੱਡੀਆਂ ਦੇ ਮਾਹਿਰ ਡਾ. ਪੁਸ਼ਪਿੰਦਰ ਕੁਮਾਰ ਬੀ.ਪੀ.ਟੀ ਅਤੇ ਡੈਂਟਲ ਸਰਜਨ ਡਾ. ਕੁਲਭੁਸ਼ਨ ਕੁਮਾਰ ਬੀ.ਡੀ.ਐਸ ਦੀ ਟੀਮ ਨੇ 150 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ।ਇਸ ਮੌਕੇ ਹਾਕਮ ਸਿੰਘ ਰਾਮ ਸਿੰਘ, ਨਛੱਤਰ ਸਿੰਘ, ਭਜਨ ਸਿੰਘ, ਕਰਮਜੀਤ ਸਿੰਘ ਤੇ ਜਸਵਿੰਦਰ ਸਿੰਘ ਹਾਜ਼ਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …