ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਏ.ਸੀ.ਪੀ ਪੂਰਬੀ ਅਭਿਮੰਨਿਯੂ ਰਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਲਵਦੀਪ ਸਿੰਘ ਮੁੱਖ ਅਫਸਰ ਥਾਣਾ ਬੀ-
ਡਵੀਜਨ ਵਲੋਂ ਸਮੇਤ ਪੁਲੀਸ ਪਾਰਟੀ ਲਗਾਏ ਸ਼ਿਫਟਿੰਗ ਨਾਕਿਆਂ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਵਾਹਣ ਚੋਰੀ ਕਰਨ ਵਾਲੇ ਚਾਰ ਮੈਂਬਰੀ ਗੈਂਗ ਨੂੰ ਕਾਬੂ ਕੀਤਾ ਹੈ।ਜਿੰਨਾਂ ਦੀ ਪਛਾਣ ਜਸਪਾਲ ਸਿੰਘ ਉਰਫ ਜੱਸਾ, ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਪ੍ਰਤਾਪ ਸਿੰਘ ਉਰਫ ਚੰਦ ਵਾਸੀਆਨ ਪਿੰਡ ਵਰਪਾਲ, ਥਾਣਾ ਚਾਟੀਵਿੰਡ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਵਜੋਂ ਹੋਈ ਹੈ।ਬਾਰੀਕੀ ਨਾਲ ਪੁੱਛਗਿਛ ਕਰਨ ਤੇ ਇਹਨਾਂ ਪਾਸੋਂ ਚੋਰੀ ਦੇ 28 ਮੋਟਰਸਾਈਕਲ ਤੇ ਸਕੂਟੀਆਂ ਬਰਾਮਦ ਕੀਤੀਆਂ ਗਈਆਂ ਹਨ।ਥਾਣਾ ਮੁੱਖੀ ਨੇ ਕਿਹਾ ਕਿ ਗਰੋਹ ਦੇ ਹੋਰ ਮੈਂਬਰਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰਕੇ ਵੱਡੀ ਗਿਣਤੀ ‘ਚ ਚੋਰੀ ਦੇ ਹੋਰ ਵਹੀਕਲ ਬਰਾਮਦ ਹੋਣ ਦੀ ਸੰਭਾਵਨਾ ਹੈ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਥਾਣਾ ਬੀ-ਡਵੀਜਨ ਵਲੋਂ ਮੁਲਜ਼ਮ ਮਲੂਕ ਸਿੰਘ ਵਾਸੀ ਚੌਕੀ ਵਾਲੀ ਗਲੀ ਸਤਨਾਮ ਨਗਰ ਝਬਾਲ ਰੋਡ ਅੰਮ੍ਰਿਤਸਰ ਨੂੰ ਪ੍ਰੋਡੈਕਸ਼ਨ ਵਾਰੰਟ ‘ਤੇ ਕੇਂਦਰੀ ਜੇਲ ਗੁਰਦਾਸਪੁਰ ਤੋਂ ਲਿਆਂਦਾ ਗਿਆ ਹੈ।ਜਿਸ ਪਾਸੋਂ ਡੂੰਘਾਈ ਨਾਲ ਕੀਤੀ ਪੁੱਛਗਿਛ ਕਰਨ ‘ਤੇ ਉਸ ਵਲੋਂ ਚੋਰੀ ਕੀਤੀਆਂ ਕੁੱਲ 12 ਐਕਟਿਵਾ ਸਕੂਟੀਆਂ ਬਰਾਮਦ ਕੀਤੀਆਂ ਗਈਆਂ ਹਨ।ਇਸ ਤਰਾਂ ਪਿਛਲੇ ਦਿਨਾਂ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਚੋਰੀ ਹੋਏ ਕੁੱਲ 40 ਵਾਹਣ ਉਕਤ ਦੋਸ਼ੀਆਂ ਕੋਲੋਂ ਬਰਾਮਦ ਕੀਤੇ ਗਏ ਹਨ
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media