ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਕੋਟਾ ਖਤਮ ਕਰਨ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ
ਸੰਘਰਸ਼ ਤਹਿਤ 7 ਮਾਰਚ ਨੂੰ ਡੀ.ਸੀ ਦਫ਼ਤਰ ਸੰਗਰੂਰ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ ।
ਰੋਸ ਮੁਜ਼ਾਹਰੇ ਦੀ ਤਿਆਰੀ ਸਬੰਧੀ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਢੱਡਰੀਆਂ, ਰੱਤੋਕੇ, ਸਾਹੋਕੇ, ਤਕੀਪੁਰ ਵਿਖੇ ਭਰਵੀਆਂ ਮੀਟਿੰਗਾਂ ਕਰਵਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।ਜ਼ਿਲ੍ਹਾ ਪ੍ਰੈਸ ਸਕੱਤਰ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਦੁਬਾਰਾ ਫੇਰ ਕਾਰਪੋਰੇਟਾਂ ਦੇ ਹੱਕ ਵਿੱਚ ਤਰ੍ਹਾਂ ਤਰ੍ਹਾਂ ਦੇ ਫ਼ੈਸਲੇ ਕਰਕੇ ਪੰਜਾਬ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ।ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਕੋਟਾ ਖਤਮ ਕਰਕੇ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨ ਦੀ ਚਾਲ ਹੈ।ਜਿਸ ਨੂੰ ਪੰਜਾਬ ਦੇ ਲੋਕ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਵੱਡੀ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮੋਲਕ ਸਿੰਘ, ਗੁਰਦਿਆਲ ਸਿੰਘ ਸਾਹੋਕੇ, ਬਲਵਿੰਦਰ ਸਿੰਘ ਸੁਰਜੀਤ ਸਿੰਘ ਢੱਡਰੀਆਂ, ਰਵਿੰਦਰ ਸਿੰਘ ਤਕੀਪੁਰ, ਅੰਗਰੇਜ ਸਿੰਘ ਤੇ ਬਲਿਹਾਰ ਸਿੰਘ ਰੱਤੋਕੇ ਨੇ ਵੀ ਸੰਬੋਧਨ ਕੀਤਾ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media