Friday, July 24, 2026

ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਸਾਇੰਸ ਤੇ ਸਮਾਜਿਕ ਸਿੱੱਖਿਆ ਮੇਲਾ 

 ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਵਿਭਾਗੀ ਹਦਾਇਤਾਂ ਅਨੁਸਾਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨੂੰ ਰੌਚਕ ਬਣਾਉਣ ਲਈ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਚਾਰਟ, ਮਾਡਲ, ਪ੍ਰੋਜੈਕਟਾਂ ਨੂੰ ਪਿੰਡ ਵਾਸੀਆਂ ਤੱਕ ਪਹੁੰਚਾਉਣ ਲਈ ਜਿਲ੍ਹਾ ਸੰਗਰੂਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਸਬੰਧੀ ਮੇਲਾ ਆਯੋਜਿਤ ਕੀਤਾ ਗਿਆ।ਛੇਵੀਂ ਤੋਂ ਦਸਵੀਂ ਜਮਾਤ ਦੇ ਹਰੇਕ ਵਿਦਿਆਰਥੀ ਵਲੋਂ ਆਪਣੇ ਵਿਸ਼ੇ ਨਾਲ ਸਬੰਧਤ ਕਿਰਿਆਵਾਂ ਕੀਤੀਆਂ ਗਈਆਂ।ਮੇਲੇ ਦਾ ਉਦਘਾਟਨ ਸ੍ਰੀਮਤੀ ਪੰਕਜ ਨੇ ਕਰਦਿਆਂ ਸਰਕਾਰ ਦੇ ਇਸ ਕਦਮ ਨੂੰ ਸ਼ਲਾਘਾਯੋਗ ਦੱਸਿਆ।ਗਾਈਡ ਅਧਿਆਪਕਾਂ ਸ੍ਰੀਮਤੀ ਮਨਜੀਤ ਕੌਰ ਅਤੇ ਸ੍ਰੀਮਤੀ ਰੁਚੀ ਜਿੰਦਲ ਵਲੋਂ ਮੇਲੇ ਦਾ ਆਯੋਜਨ ਵਧੀਆ ਢੰਗ ਨਾਲ ਕੀਤਾ ਗਿਆ ਤੇ ਸਮੂਹ ਕਮੇਟੀ ਮੈਂਬਰਾਂ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਬਹੁਤ ਸ਼ਲਾਘਾ ਕੀਤੀ ਗਈ।ਇਸ ਸਮੇਂ ਮਾਪੇ ਮਿਲਣੀ ਦੇ ਦੌਰਾਨ ਹੀ ਵਿਦਿਆਰਥੀਆਂ ਦੇ ਪ੍ਰੀ ਬੋਰਡ ਪ੍ਰੀਖਿਆ ਦੇ ਨਤੀਜੇ ਮਾਪਿਆਂ ਨਾਲ ਸਾਂਝੇ ਕੀਤੇ ਗਏ।
                    ਇਸ ਮੇਲੇ ਵਿਚ ਸਮੂਹ ਸਟਾਫ ਮੈਂਬਰਾਂ ਸ੍ਰੀਮਤੀ ਮੀਨਾ ਗਰਗ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਪ੍ਰਿਸਕਾ, ਸ੍ਰੀਮਤੀ ਰਾਜਿੰਦਰ ਕੌਰ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਜੀਵਨ ਸਿੰਘ, ਜਸਵਿੰਦਰ ਸਿੰਘ ਨੇ ਆਪਣੀ-ਆਪਣੀ ਭੂਮਿਕਾ ਬਾਖੂਬੀ ਨਿਭਾਈ, ਸਕੂਲ ਵਿੱਚ ਲਗਾਇਆ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਮੇਲਾ ਯਾਦਗਾਰੀ ਹੋ ਨਿਬੜਿਆ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …