ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਕਰਨਲ ਵੀ.ਕੇ ਪੁੰਡੀਰ ਕਮਾਂਡਿੰਗ ਅਫਸਰ ਫਸਟ ਪੰਜਾਬ ਐਨ.ਸੀ.ਸੀ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ
ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ।ਕਰਨਲ ਵੀ.ਕੇ ਪੁੰਡੀਰ ਨੇ ਦੱਸਿਆ ਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ ਐਨ.ਸੀ.ਸੀ ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ। ਜਿੰਨਾਂ ਲਈ ਪ੍ਰਿੰਸੀਪਲ ਇੰਦਰਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ।ਕਰਨਲ ਪੁੰਡੀਰ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਏ.ਐਨ.ਓ ਮਰਕਸ ਪਾਲ ਸਿੰਘ ਸੂਬੇਦਾਰ, ਗੁਰਦੀਪ ਸਿੰਘ ਬੀ.ਐਚ.ਐਮ, ਕੁਲਦੀਪ ਸਿੰਘ ਸੀਨਾ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media