ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਚਖੰਡ ਸ੍ਰੀ ਹਰਿਮੰਦਰ
ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਚੌਰਬਰਦਾਰ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਜਿੰਦਰ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਰਬਰਦਾਰ ਦੀ ਸੇਵਾ ਕਰਦੇ ਸਨ ਜੋ ਅੱਜ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ ਹਨ।ਉਨ੍ਹਾਂ ਕਿਹਾ ਕਿ ਭਾਈ ਰਜਿੰਦਰ ਸਿੰਘ ਨੇ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।ਐਡਵੋਕੇਟ ਧਾਮੀ ਨੇ ਭਾਈ ਰਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media