ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਸਹੁੰ ਚੁੱਕ ਸਮਾਗਮ 16 ਮਾਰਚ ਨੁੰ ਸ਼ਹੀਦ ਭਗਤ ਸਿੰਘ ਦੇ ਪਿੰਡ ਕਟਖੜ ਕਲਾਂ ਵਿਖੇ ਕੀਤਾ ਜਾਵੇਗਾ।ਜਿਥੇ ਭਗਵੰਤ ਮਾਨ
ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ।ਅੱਜ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਦੀ ਚੰਡੀਗੜ ‘ਚ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਵਿਧਾਇਕ ਦਾ ਨੇਤਾ ਚੁਣ ਲਿਆ ਗਿਆ।ਭਗਵੰਤ ਮਾਨ 12 ਮਾਰਚ ਨੁੰ ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਕੇ ਪੰਜਾਬ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।ਮਿਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਹੋਰ ਮੰਤਰੀ ਬਣਾਏ ਜਾਣਗੇ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media