ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ‘ਚ ਪੜ੍ਹਦੇ ਨੌਵੀਂ ਜਮਾਤ ਦੇ ਹੋਣਹਾਰ
ਵਿਦਿਆਰਥੀ ਗੁਰਸ਼ਾਨ ਸਿੰਘ ਨੇ 32ਵੀਂ ਸੀਨੀਅਰ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਦੇ ਸੀਨੀਅਰ ਗਰੁੱਪ ਵਿੱਚ ਸਿਲਵਰ ਮੈਡਲ ਜਿੱਤ ਕੇ ਦੂਜਾ ਸਥਾਨ ਅਤੇ ਏਜ਼ ਗਰੁੱਪ ਕੈਟਾਗਰੀ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਮੋਹਾਲੀ ਵਿਖੇ ਆਯੋਜਿਤ ਕੀਤੀ ਗਈ ਇਸ ਚੈਂਪੀਅਨਸ਼ਿਪ ਵਿੱਚ 17 ਜਿਲ੍ਹਿਆਂ ਦੇ ਲਗਭਗ 400 ਖਿਡਾਰੀਆਂ ਨੇ ਭਾਗ ਲਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਗੁਰਸ਼ਾਨ ਸਿੰਘ ਦੀ ਇਸ ਸ਼ਾਨਦਾਰ ਜਿੱਤ ‘ਤੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਫੈਂਸਿੰਗ ਕੋਚ ਸ਼ਰਦ ਕੁਮਾਰ ਵੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media