ਨਵੇਂ ਚੁਣੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਦਿੱਤੀਆਂ ਮੁਬਾਰਕਾਂ
ਸਮਰਾਲਾ, 13 ਮਾਰਚ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਫਰੰਟ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਫਰੰਟ ਦੇ ਬਾਨੀ ਪ੍ਰਧਾਨ ਤੇ ਸਰਪ੍ਰਸਤ ਕਮਾਂਡੈਟ ਰਸ਼ਪਾਲ ਸਿੰਘ ਅਤੇ ਪੈਨਸ਼ਨ ਮਹਾਂ ਸਭਾ ਸੰਘ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਉਚੇਚੇ ਤੌਰ ‘ਤੇ ਸ਼ਾਮਲ ਹੋਏ।ਮੀਟਿੰਗ ਵਿੱਚ ਸਾਰੇ ਹਾਜ਼ਰ ਸਾਥੀਆਂ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਮ ਆਦਮੀ ਪਾਰਟੀ ਦੀ 92 ਸੀਟਾਂ ‘ਤੇ ਹੰੂਝਾ ਫੇਰ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਆਏ ਇਸ ਬਦਲਾਅ ਨੂੰ ਹਾਂ ਪੱਖੀ ਨਜ਼ਰੀਏ ਤੋਂ ਵੇਖਦਿਆਂ ਪੰਜਾਬ ਵਿੱਚ ਹਰ ਤਰ੍ਹਾਂ ਮਾਫੀਆ ਰਾਜ, ਭ੍ਰਿਸ਼ਟਾਚਾਰ ਖਤਮ ਕਰਨਾ, ਖੇਤੀ ਨੀਤੀ, ਬੇਰੁਜ਼ਗਾਰੀ, ਮਹਿੰਗਾਈ, ਵਿੱਦਿਆ, ਸਿਹਤ ਸਹੂਲਤਾਂ, ਬੁਨਿਆਦੀ ਢਾਚੇ ਦਾ ਵਿਕਾਸ ਅਤੇ ਆਮ ਆਦਮੀ ਦੀ ਸੁਰੱਖਿਆ ਦੀ ਕਾਮਨਾ ਕੀਤੀ।ਸਮਰਾਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਨੌਜਵਾਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਮਰਾਲਾ ਹਲਕੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਨਾਲ ਉਨਾਂ ‘ਤੇ ਵੱਡੀ ਜਿੰਮੇਵਾਰੀ ਪਈ ਹੈ।ਸਮੂਹ ਮੈਂਬਰਾਂ ਨੇ ਹਲਕਾ ਵਿਧਾਇਕ ਜਗਤਾਰ ਸਿੰਘ ਨੂੰ ਵਿਸ਼ਵਾਸ਼ ਦਿਵਾਇਆ ਕਿ ਸਮੁੱਚਾ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਹਰ ਕੰਮ ਵਿੱਚ ਸਹਾਇਤਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ‘ਚ ਫਰੰਟ ਵਲੋਂ ਲੱਡੂ ਵੰਡੇ ਗਏ।
ਮੀਟਿੰਗ ਵਿੱਚ ਕੇਵਲ ਸਿੰਘ ਮੰਜ਼ਾਲੀਆਂ, ਪ੍ਰਧਾਨ ਬਲਦੇਵ ਸਿੰਘ ਖਮਾਣੋਂ, ਸਮਿੰਦਰ ਸਿੰਘ ਕਲੇਰ, ਬੰਤ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ ਦਹਿੜੂ, ਪ੍ਰੇਮ ਨਾਥ, ਸਤਿੰਦਰ ਕੁਮਾਰ ਪਾਲਾ (ਹੇਡੋਂ ਵਾਲੇ) ਹਾਜ਼ਰ ਸਨ।