ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੈਸ਼ਨਲ ਲੀਗਲ ਸਰਵਿਸ
ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲਾ ਅਤੇ ਸੇਸ਼ਨ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਰਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 33 ਬੈਂਚ ਬਣਾਏ ਗਏ ਸਨ।ਜਿਸ ਵਿੱਚੋਂ 26 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 20419 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿਚੋਂ 6643 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਅਤੇ ਸੈਸ਼ਨ ਜੱਜ ਅੰਮਿ੍ਰਤਸਰ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ।ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ।ਦੋਹਾਂ ਧਿਰਾਂ ‘ਚ ਪਿਆਰ ਵੱਧਦਾ ਹੈ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media