ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 554
ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਵਰ੍ਹੇ ਅਨੁਸਾਰ ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ ਅਨੁਸਾਰ ਨਵਾਂ ਵਰ੍ਹਾਂ 1 ਚੇਤ ਤੋਂ ਆਰੰਭ ਹੁੰਦਾ ਹੈ।ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਸੁੱਖ ਸ਼ਾਂਤੀ ਅਤੇ ਆਪਸੀ ਇਤਫਾਕ ਬਖ਼ਸ਼ਿਸ ਕਰਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਤੇ ਗੁਰਮਤਿ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ। ਗੁਰਬਾਣੀ ’ਤੇ ਅਮਲ ਕਰਦਿਆਂ ਮਨੁੱਖੀ ਸਮੱਸਿਆਵਾਂ ਦਾ ਸਹਿਜੇ ਹੀ ਹੱਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਅਰਪਣ ਕਰਦੀਆਂ ਹਨ। ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਨੌਜੁਆਨ ਪੀੜ੍ਹੀ ਨੂੰ ਆਪਣੇ ਵਿਰਸੇ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media