Thursday, September 17, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ ਕੰਪਨੀ ਵੱਲੋਂ ਮੋਟਰਸਾਈਕਲ, ਸਕੂਟੀ ਤੇ ਥ੍ਰੀਵੀਲਰ ਭੇਟ

ਐਡਵੋਕੇਟ ਧਾਮੀ ਵੱਲੋਂ ਕੰਪਨੀ ਦੇ ਅਧਿਕਾਰੀਆਂ ਦਾ ਸਨਮਾਨ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਇਕ ਮੋਟਰਸਾਈਕਲ ਰੇਡਰ, ਇਕ ਸਕੂਟੀ ਜੁਪੀਟਰ ਤੇ ਇਕ ਥ੍ਰੀਵੀਲਰ ਭੇਟ ਕੀਤੇ ਗਏ, ਜਿਸ ਦੀ ਚਾਬੀਆਂ ਟੀ.ਵੀ.ਐਸ. ਕੰਪਨੀ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਇਸ ਪਾਵਨ ਅਸਥਾਨ ’ਤੇ ਸ਼ਰਧਾ ਅਰਪਨ ਕਰਦਿਆਂ ਭੇਟਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਸੇ ਤਹਿਤ ਹੀ ਟੀ.ਵੀ.ਐਸ ਕੰਪਨੀ ਵੱਲੋਂ 1 ਮੋਟਰਸਾਈਕਲ, 1 ਸਕੂਟੀ ਅਤੇ ਇਕ ਥ੍ਰੀਵੀਲਰ ਭੇਟਾ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਟੀਵੀਐਸ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ-ਸਮੇਂ ਨਵੇਂ ਤਿਆਰ ਕੀਤੇ ਕਈ ਵਹੀਕਲ ਭੇਟ ਕੀਤੇ ਗਏ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੰਪਨੀ ਦੇ ਅਧਿਕਾਰੀਆਂ ਸ. ਮਨਿੰਦਰ ਸਿੰਘ, ਅਲਤਾਫ ਹੁਸੈਨ, ਐਸ.ਐਸ ਜੋਹਰੀ, ਸੰਜੇ ਯਾਦਵ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
                     ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਬੀਬੀ ਕਿਰਨਜੋਤ ਕੌਰ, ਗੁਰਨਾਮ ਸਿੰਘ ਜੱਸਲ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਓ.ਐਸ.ਡੀ ਸਤਬੀਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ ਸਿੰਘ, ਟੀ.ਵੀ.ਐਕੰਪਨੀ ਦੇ ਅਧਿਕਾਰੀ ਉਪਕਾਰ ਸਿੰਘ, ਜੈਦੀਪ ਸਿੰਘ, ਸ੍ਰੀ ਮੋਂਟੀ ਅਹੂਜਾ ਸਮੇਤ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …