ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਡੀ.ਐਚ.ੳ ਡਾ. ਕਪਿਲ ਡੋਗਰਾ ਦੀ
ਅਗਵਾਈ ਵਿੱਚ ਨਵਜੀਵਨ ਕੇਂਦਰ ਵਿਖੇ “ਵਿਸ਼ਵ ਓਰਲ ਹੈਲਥ ਹਫਤੇ ” ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਸਿਵਲ ਸਰਜਨ ਨੇ ਕਿਹਾ ਕਿ ਸਾਨੂੰ ਤੰਬਾਕੂ ਉਤਪਾਦਾਂ ਦੀ ਵਰਤੋ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਦੀ ਵਰਤੋਂ ਨਾਲ ਦੰਦ ਤਾਂ ਖਰਾਬ ਹੁੰਦੇ ਹੀ ਹਨ, ਨਾਲ ਦੇ ਨਾਲ ਮੂੰਹ ਦਾ ਕੈਂਸਰ , ਫੇਫੜਿਆਂ ਦਾ ਕੈਂਸਰ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।ਨਵਜੀਵਨ ਕੇਂਦਰ ਵਿਚ ਆਏ ਮਰੀਜ਼ਾਂ ਨੂੰ ਦੰਦਾਂ ਦੀ ਸਾਂਭ ਸੰਭਾਲ ਬਾਰੇ ਵੀਡੀਓ ਦਿਖਾ ਕੇ ਜਾਗਰੂਕ ਕੀਤਾ ਗਿਆ।ਡੀ.ਡੀ.ਐਚ.ਓ ਡਾ. ਕਪਿਲ ਡੋਗਰਾ ਨੇ ਸਰਕਾਰੀ ਹਸਪਤਾਲਾਂ ਵਿਚ ਦੰਦਾਂ ਦੀ ਜਾਂਚ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਵੀ ਕੀਤਾ।ਸੈਮੀਨਾਰ ਉਪਰੰਤ ਡਾ. ਗੁਰਦੇਵ ਭੱ ਟੀ ਤੇ ਜਪਨੀਤ ਸੰਧੂ ਵਲੋਂ ਦੰਦਾਂ ਦਾ ਚੈਕਅੱਪ ਵੀ ਕੀਤਾ ਗਿਆ।
ਇਸ ਮੌਕੇ ਏ.ਸੀ.ਐਸ ਡਾ. ਅੰਨੂ ਸ਼ਰਮਾ, ਡਾ. ਸੰਦੀਪ ਭੋਲਾ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media