ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਗੋਲਬਾਗ ਵਿਖੇ ਭਾਰਤ ਦੇ ਮਹਾਨ ਸਵਤੰਤਰਤਾ ਸੈਨਾਨੀ ਸ਼ਹੀਦ ਮਦਨ ਲਾਲ ਢੀਗਰਾ ਨੂੰ ਸਮਰਪਿਤ ਇਕ ਸਮਾਰਕ ਬਨਾਉਣ ਲਈ ਨੀਂਹ ਪੱਥਰ ਰੱਖਿਆ ਗਿਆ।ਇਹ ਸਮਾਰਕ ਤਕਰੀਬਨ 2.57 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ।ਮੇਅਰ ਰਿੰਟੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਨੂੰ ਆਜ਼ਾਦੀ ਹਾਸਲ ਕਰਵਾਉਣ ਵਿੱਚ ਅਣਗਿਣਤ ਸ਼ਹੀਦਾਂ ਨੇ ਆਪਣਾ ਬਲਿਦਾਨ ਦਿੱਤਾ ਹੈ।ਜਿਸ ਵਿੱਚ ਅੰਮ੍ਰਿਤਸਰ ਦੇ ਸਪੂਤ ਸ਼ਹੀਦ ਮਦਨ ਲਾਲ ਢੀਂਗਰਾ ਦਾ ਵਿਸ਼ੇਸ਼ ਸਥਾਨ ਹੈ।ਉਹਨਾਂ ਦੀ ਯਾਦ ਨੂੰ ਸਦੀਵੀਂ ਲੋਕਾਂ ਦੇ ਦਿਲਾਂ ਵਿੱਚ ਬਣਾਏ ਰੱਖਣ ਲਈ ਇਸ ਸਮਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਾਬਕਾ ਵਿਧਾਇਕ ਪ੍ਰੋ: ਲਕਸ਼ਮੀ ਕਾਂਤਾ ਚਾਵਲਾ, ਕੌਂਸਲਰ ਪ੍ਰਦੀਪ ਸ਼ਰਮਾ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …