Wednesday, February 25, 2026

ਪਲਾਸਟਿਕ ਦੀ ਵਰਤੋਂ ਵਿਰੁੱਧ ਚੇਤਨਾ ਮਾਰਚ ਤੇ ਸਫ਼ਾਈ ਅਭਿਆਨ

ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਦੀਆਂ ਚੀਜ਼ਾਂ ਦੇ ਵਿਰੋਧ ਵਿੱਚ ਚੇਤਨਾ ਮਾਰਚ ਅਤੇ ਸਫ਼ਾਈ ਅਭਿਆਨ ਚਲਾਇਆ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।ਇਹ ਚੇਤਨਾ ਮਾਰਚ ਸਥਾਨਕ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ‘ਚੋਂ ਹੁੰਦਾ ਹੋਇਆ ਸਕੂਲ ਵਾਪਸ ਪਹੁੰਚਿਆ।ਬੱਚਿਆਂ ਨੇ ਆਪਣੇ ਹੱਥਾਂ ਵਿੱਚ ਬੈਨਰ ਅਤੇ ਤਖਤੀਆਂ ‘ਤੇ ਜਾਗਰੂਕਤਾ ਸੁਨੇਹਾ ਲਿਖ ਕੇ ਲੋਕਾਂ ਨੂੰ ਅਗਾਹ ਕੀਤਾ।ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ।ਬੱਚਿਆਂ ਨੇ ਲੋਕਾਂ ਨੂੰ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੇ ਨੁਕਸਾਨ ਬਾਰੇ ਦੱਸਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਮੈਡਮ ਕਿਰਨਪਾਲ ਕੌਰ ਅਤੇ ਏ.ਐਨ.ਓ ਕੇਵਲ ਸਿੰਘ ਮੌਜ਼ੂਦ ਰਹੇ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …