ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) -ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾਂ ਵਿਚ ਇਕ ਔਰਤ ਵੱਲੋਂ ਸਿਗਰਟ (ਬੀੜੀ) ਪੀਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਰਮਾਂ ਵਿਚ ਇਕ ਔਰਤ ਵੱਲੋਂ ਬੀੜੀ ਪੀਣ ਦੇ ਮਾਮਲੇ ਵਿਚ ਫਲਾਇੰਗ ਵਿਭਾਗ ਦੀ ਪੜਤਾਲੀਆਂ ਰਿਪੋਰਟ ਦੇ ਅਧਾਰ ’ਤੇ 7 ਮੁਲਾਜ਼ਮਾਂ ਨੂੰ ਮੁਅਤਲ ਅਤੇ 3 ਦੀ ਤਬਦੀਲੀ ਕੀਤੀ ਹੈ।ਉਨ੍ਹਾਂ ਦੱਸਿਆ ਕਿ ਮੁਅਤਲ ਕੀਤੇ ਮੁਲਾਜ਼ਮਾਂ ਵਿਚ ਨਰਿੰਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਵਧੀਕ ਮੈਨੇਜਰ, ਗੁਰਸ਼ਿੰਦਰ ਸਿੰਘ ਨਿਗਰਾਨ, ਰਾਜਵਿੰਦਰ ਸਿੰਘ ਕਲਰਕ ਕਮ ਨਿਗਰਾਨ, ਭਾਈ ਕੁਲਦੀਪ ਸਿੰਘ ਸੇਵਾਦਾਰ ਸੇਵਾਦਲ, ਭਾਈ ਸੁਖਵਿੰਦਰ ਸਿੰਘ ਸੇਵਾਦਾਰ ਸੁਰੱਖਿਆ ਦਸਤਾ ਅਤੇ ਭਾਈ ਰਣਜੀਤ ਸਿੰਘ ਸੇਵਾਦਾਰ ਸੇਵਾਦਲ ਸ਼ਾਮਲ ਹਨ।ਰਮਦਾਸ ਅਨੁਸਾਰ ਇਨ੍ਹਾਂ ਮੁਅਤਲ ਕੀਤੇ ਮੁਲਾਜ਼ਮਾਂ ਦੇ ਹੈਡ ਕੁਆਰਟਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ‘ਚ ਬਣਾਏ ਗਏ ਹਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …