ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ
ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵਲੋਂ 23 ਤੋਂ 27 ਮਾਰਚ ਤੀਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ।ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਉਨ੍ਹਾਂ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਲੋਂ ਸ੍ਰੀ ਕਰਤਾਰਪੁਰ ਲਾਂਘੇ ਸਬੰਧੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਫਸਰ ਮੁਹੰਮਦ ਲਾਤੀਫ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਪੱਤਰ ਲਿਖ ਕੇ ਪ੍ਰੋਗਰਾਮ ਦੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
ਬੀਤੇ ਕੱਲ੍ਹ ਦੇਰ ਸ਼ਾਮ ਪਾਕਿਸਤਾਨ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਦੇ ਪੱਤਰ ’ਤੇ ਗੌਰ ਕਰਦਿਆਂ ਪ੍ਰੋਗਰਾਮ ਦੇ ਆਯੋਜਨ ’ਤੇ ਰੋਕ ਲਗਾ ਦਿੱਤੀ ਗਈ ਹੈ।ਜਿਸ ਦੀ ਸੂਚਨਾ ਸ਼੍ਰੋਮਣੀ ਕਮੇਟੀ ਕੋਲ ਈਮੇਲ ਰਾਹੀਂ ਪੁੱਜੀ ਹੈ।ਪਾਕਿਸਤਾਨ ਸਰਕਾਰ ਵਲੋਂ ਪ੍ਰੋਗਰਾਮ ’ਤੇ ਰੋਕ ਲਗਾਉਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪੱਤਰ ਨੂੰ ਸੰਜ਼ੀਦਗੀ ਨਾਲ ਲੈ ਕੇ ਕਰਤਾਰਪੁਰ ਲਾਂਘੇ ਸਬੰਧੀ ਮੈਨੇਜਮੈਂਟ ਵੱਲੋਂ ਪ੍ਰੋਗਰਾਮ ਦੇ ਰੋਕ ਦਾ ਫੈਸਲਾ ਲੈਣਾ ਗੁਰ ਅਸਥਾਨ ਦੇ ਇਤਿਹਾਸਿਕ ਮਹੱਤਵ ਅਤੇ ਗੁਰੂ ਘਰ ਦੀ ਮਰਿਯਾਦਾ ਦੇ ਹੱਕ ਵਿਚ ਹੈ। ਜਿਸ ਲਈ ਅਸੀਂ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਔਕਾਫ ਬੋਰਡ ਦਾ ਧੰਨਵਾਦ ਕਰਦੇ ਹਾਂ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media