Sunday, July 27, 2025
Breaking News

ਸਕੂਲ ਦੇ ਨਵੇਂ ਸੈਸ਼ਨ ਦੀ ਗੁਰਬਾਣੀ ਆਰੰਭਤਾ ‘ਤੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ

ਹਰ ਬੱਚਾ ਗੁਰਬਾਣੀ ਦਾ ੳਟ ਆਸਰਾ ਲੈ ਕੇ ਹਰ ਕਾਰਜ਼ ਕਰੇ – ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਨਵੇਂ ਸੈਸ਼ਨ ਦੀ ਆਰੰਭਤਾ ‘ਤੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠ ਦੇ ਭੋਗ ਪਾਏ ਗਏ।ਭਾਈ ਗੁਰਇਕਬਾਲ ਸਿੰਘ ਨੇ ਸਿਹਤ ਠੀਕ ਨਾ ਹੋਣ ਕਰਕੇ ਫੋਨ ‘ਤੇ ਹੀ ਬੱਚਿਆਂ ਨੂੰ ਪਿਆਰ ਭਰੀਆਂ ਅਸੀਸਾਂ ਦਿੱਤੀਆਂ।ਸ੍ਰੀ ਸੰਪਟ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਤੋਂ ਇਲਾਵਾ ਭਾਈ ਤੇਜਪਾਲ ਸਿੰਘ ਨੇ ਕੀਰਤਨ ਦੀ ਹਾਜ਼ਰੀ ਲਗਾਈ।ਸੱਤਵੀਂ ਕਲਾਸ ਦੇ ਬੱਚਿਆਂ ਨੇ ਕੀਰਤਨ ਦੀ ਹਾਜ਼ਰੀ ਲਵਾਈ।ਜਿੰਨਾਂ ਨੂੰ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ।ਭਾਈ ਹਰਵਿੰਦਰਪਾਲ ਸਿੰਘ (ਲਿਟਲ ਵੀਰ ਜੀ) ਨੇੇ ਕਥਾ ਕੀਰਤਨ ਦੀ ਹਾਜ਼ਰੀ ਲਗਾਈ।ਸਕੂਲ ਦੇ ਪ੍ਰਬੰਧਕਾਂ ਨੇ ਸਕੂਲ ਦੇ ਸਮੁੱਚੇ ਟੀਚਰ ਸਟਾਫ਼ ਅਤੇ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ।ਜਿੰਨਾਂ ਨੇ ਲਗਾਤਾਰ 7 ਦਿਨਾਂ ਤੋਂ ਪਾਠੀ ਸਿੰਘਾਂ ਅਤੇ ਆਈ ਸੰਗਤ ਦੀ ਸੇਵਾ ਕੀਤੀ।ਭੋਗ ਉਪੰਰਤ ਗੁਰੂ ਕਾ ਲੰਗਰ ਵਰਤਾਉਣ ਦੀ ਸੇਵਾ ਸਮੁੱਚੇ ਟੀਚਰਾਂ ਅਤੇ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਕੀਤੀ।
ਇਸ ਮੌਕੇ ਟਹਿਲਇੰਦਰ ਸਿੰਘ, ਰਜਿੰਦਰ ਸਿੰਘ, ਭਾਈ ਗੁਰਪਾਲ ਸਿੰਘ (ਉਸਤਾਦ ਜੀ), ਬੀਬੀ ਜਤਿੰਦਰ ਕੌਰ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …