ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਪਿੱਛਲੇ ਦਿਨੀ ਚਲਾਣਾ ਕਰ ਗਏ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ (84) ਨਮਿਤ ਅਮਮਿਤ ਅਰਦਾਸ
ਤੇ ਸ਼ਰਧਾਂਜਲੀ ਸਮਾਗਮ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵਿਨਿਉ ਵਿਖੇ ਆਯੋਜਿਤ ਕੀਤਾ ਗਿਆ।ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜੱਥਿਆਂ ਨੇ ਵੈਰਾਗਮਈ ਕੀਰਤਨ ਕੀਤਾ।ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਸਰਪ੍ਰਸਤ ਰਾਜਮੋਹਿੰਦਰ ਸਿੰਘ ਮਜੀਠਾ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ: ਸਰਬਜੀਤ ਸਿੰਘ ਛੀਨਾ ਅਤੇ ਸਮੂਹ ਮੈਂਬਰਾਂ ਨੇ ਅਦੁੱਤੀ ਸ਼ਖਸੀਅਤ ਨੂੰ ਸ਼ਰਧਾਂਜਲੀ ਦਿੰਦਿਆਂ ਨਿਰਮਲ ਸਿੰਘ ਦੇ ਪ੍ਰਧਾਨ ਦੇ ਅਹੁੱਦੇ ‘ਤੇ ਰਹਿੰਦਿਆਂ ਕੋਰੋਨਾ ਮਹਾਂਮਾਰੀ ਦੌਰਾਨ ਨਿਸ਼ਕਾਮ ਭਾਵ ਨਾਲ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ।
ਵਿਸ਼ੇਸ਼ ਤੌਰ ‘ਤੇ ਪੁੱਜੇ ਸਾਬਕਾ ਚੇਅਰਮੈਨ ਕੌਮੀ ਘੱਟਗਿਣਤੀ ਕਮਿਸ਼ਨ ਤਰਲੋਚਨ ਸਿੰਘ ਨੇ ਨਿਰਮਲ ਸਿੰਘ ਦੇ ਵਿਛੋੜੇ ਨੂੰ ਆਪਣੇ ਨਿੱਜੀ ਜੀਵਨ ਦਾ ਘਾਟਾ ਦੱਸਿਆ।ਉਹਨਾਂ ਕਿਹਾ ਕਿ ਨੇਕ, ਸ਼ਾਂਤ ਅਤੇ ਮਿਲਵਰਤਨ ਨਾਲ ਕੰਮ ਕਰਨ ਵਾਲੇ ਨਿਰਮਲ ਸਿੰਘ ਵੱਲੋਂ ਧਾਰਮਿਕ, ਵਿਦਿਅਕ, ਸਮਾਜਿਕ ਅਤੇ ਸਿੱਖ ਕੌਮ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਸ਼ੌਮਣੀ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਪੰਥ ਦੀ ਨਾਮਵਰ ਪਦਵੀਆਂ ਤੇ ਬਿਰਾਜ਼ਮਾਨ ਸਵ: ਨਿਰਮਲ ਸਿੰਘ ਦੀਆਂ ਪੰਥ ਪ੍ਰਤਿ ਨਿਭਾਈਆਂ ਮਾਣਮੱਤੀਆਂ ਸੇਵਾਵਾਂ ਨੂੰ ਯਾਦ ਕੀਤਾ।ਚੇਅਰਮੈਨ ਕੌਮੀ ਘੱਟਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਨੇ ਨਿਰਮਲ ਸਿੰਘ ਵਲੋਂ ਕੀਤੇ ਸਮਾਜਿਕ ਅਤੇ ਲੋਕ ਭਲਾਈ ਕਾਰਜ਼ ਸਾਂਝੇ ਕੀਤੇ।
ਡਾ: ਜਸਬੀਰ ਸਿੰਘ ਸਾਬਰ ਵਲੋਂ ਨਿਰਮਲ ਸਿੰਘ ਦੇ ਜਨਮ ਤੋਂ ਲੈ ਕੇ ਅੰਤਿਮ ਸਮੇਂ ਤੱਕ ਦੀ ਸੰਘਰਸ਼ਮਈ ਜੀਵਨ ਗਾਥਾ ਲਿਖਤ ਕਿਤਾਬਚਾ ਸੰਗਤਾਂ ਵਿੱਚ ਵੰਡਿਆ ਗਿਆ।
ਅਰਦਾਸ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਤੋਂ ਅਵਤਾਰ ਸਿੰਘ ਬੁੱਟਰ, ਤਖਤ ਪਟਨਾ ਸਾਹਿਬ ਤੋਂ ਸੁਪਰਡਂੈਟ ਜਗਜੀਤ ਸਿੰਘ ਜੱਗੀ, ਸਾਬਕਾ ਮੰਤਰੀ ਅਨਿਲ ਜੋਸ਼ੀ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਡਾ: ਦਵਿੰਦਰ ਸਿੰਘ ਚੇਅਰਮੈਨ ਬੜੂ ਸਾਹਿਬ, ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਡਾ: ਰਜਿੰਦਰਮੋਹਨ ਸਿੰਘ ਛੀਨਾ ਆਨਰੇਰੀ ਸਕੱਤਰ ਖਾਲਸਾ ਕਾਲਜ, ਗੁਰਪ੍ਰਤਾਪ ਸਿੰਘ ਟਿੱਕਾ ਅਕਾਲੀ ਦਲ ਸ਼ਹਿਰੀ ਪ੍ਰਧਾਨ, ਸਿੱਖ ਸਟੂਡੈਂਟ ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਪ੍ਰਬੰਧਕ ਕਮੇਟੀ ਤੋਂ ਜਥੇਦਾਰ ਹਰਬੰਸ ਸਿੰਘ, ਭਾਈ ਮਨਜੀਤ ਸਿੰਘ, ਅਜਾਇਬ ਸਿੰਘ ਅਭਿਆਸੀ ਅਤੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ, ਬਾਰ ਐਸੋਸੀਏਸ਼ਨ ਤੋਂ ਵਿਪਿਨ ਦੰਡ ਅਤੇ ਇੰਦਰਜੀਤ ਸਿੰਘ ਅੜੀ, ਅੰਮ੍ਰਿਤਸਰ ਸੰਗੀਤ ਸਭਾ ਤੋਂ ਰਜਿੰਦਰ ਸਿੰਘ, ਡਾਇਰੈਕਟਰ ਫੋਰ.ਐਸ ਡਾ: ਜਗਦੀਸ਼ ਸਿੰਘ, ਰਾਮ ਸਿੰਘ ਰਾਠੌਰ ਅਤੇ ਹੋਰਨਾਂ ਸਖਸ਼ੀਅਤਾਂ ਵੱਲੋਂ ਸਵ: ਨਿਰਮਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਚੀਫ ਖਾਲਸਾ ਦੀਵਾਨ ਮੁੰਬਈ ਲੋਕਲ ਕਮੇਟੀ ਪ੍ਰਧਾਨ ਗੁਰਿੰਦਰ ਸਿੰਘ ਬਾਵਾ, ਵਿਧਾਇਕ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ, ਨੈਸ਼ਨਲ ਕੌਂਸਲ ਸਭਾ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰਨਾਂ ਵੱਖ-ਵੱਖ ਸੰਸਥਾਵਾਂ ਅਤੇ ਸ਼ਖਸੀਅਤਾਂ ਵੱਲੋਂ ਭੇਜੇ ਗਏ ਸ਼ੋਕ ਸੰਦੇਸ਼ਾਂ ਰਾਹੀਂ ਨਿਰਮਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।
ਉਪਰੰਤ ਸ੍ਰੀ ਹਰਿਮੰਦਰ ਸਾਹਿਬ ਅਰਦਾਸੀਏ ਭਾਈ ਪ੍ਰੇਮ ਸਿੰਘ ਨੇ ਸਮੂਹ ਸੰਗਤਾਂ ਵਲੋਂ ਸਵ: ਨਿਰਮਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਅਕਾਲ ਪੁਰਖ ਸਨਮੁੱਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੋਂ ਪਰਿਵਾਰ ਅਤੇ ਪ੍ਰੇਮੀਆਂ ਨੂੰ ਵਾਹਿਗੁਰੂ ਦਾ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ ਅਰਦਾਸ ਕੀਤੀ।
ਹੈਡ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ, ਹਜੂਰੀ ਅਰਦਾਸੀਏ ਭਾਈ ਸੁਲਤਾਨ ਸਿੰਘ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅਕਾਲੀ ਦਲ ਵਪਾਰ ਮੰਡਲ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ, ਚੀਫ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰੋ: ਹਰੀ ਸਿੰਘ, ਸ੍ਰੀ ਗੁਰੂ ਸਿੰਘ ਸਭਾ ਅਤੇ ਹੋਰਨਾਂ ਜੱਥੇਬੰਦੀਆਂ ਵੱਲੋਂ ਨਿਰਮਲ ਸਿੰਘ ਦੇ ਸਪੁੱਤਰ ਕਵਲਜੀਤ ਸਿੰਘ, ਹਰਨੀਤ ਸਿੰਘ ਅਤੇ ਪਰਿਵਾਰਕ ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ ਨੂੰ ਗੁਰੂ ਦੀ ਬਖਸਿਸ਼ ਸਿਰੋਪਾਓ ਅਤੇ ਦਸਤਾਰ ਭੇਂਟ ਕੀਤੀ ਗਈ।ਅੰਤ ‘ਚ ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਅਤੇ ਮੈਂਬਰ ਮਨਮੋਹਨ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਉਪਰੋਕਤ ਸ਼ਖਸੀਅਤਾਂ ਤੋਂ ਇਲਾਵਾ ਜਸਪਾਲ ਸਿੰਘ ਢਿੱਲੋਂ, ਡਾ: ਜਸਵਿੰਦਰ ਸਿੰਘ ਢਿੱਲੋਂ, ਸੰਤੋਖ ੰਿਸੰਘ ਸੇਠੀ, ਹਰਜੀਤ ਸਿੰਘ, ਗੁਰਿੰਦਰ ਸਿੰਘ, ਮਨਦੀਪ ਸਿੰਘ ਬੇਦੀ, ਜਗਤੇਸ਼ਵਰ ਸਿੰਘ, ਨਵਤੇਜ ਸਿਂਘ ਨਾਰੰਗ, ਗੁਰਿੰਦਰ ਸਿੰਘ, ਮਨਜੀਤ ਸਿੰਘ ਢਿੱਲੋਂ, ਬੀਬੀ ਕਿਰਨਜੋਤ ਕੋਰ, ਪ੍ਰੋ:ਵਰਿਆਮ ਸਿੰਘ, ਸ੍ਰ:ਜਸਪਾਲ ਸਿੰਘ ਢਿੱਲੋਂ, ਇੰਦਰਪ੍ਰੀਤ ਸਿੰਘ ਅਨੰਦ, ਹਰਜੀਤ ਸਿੰਘ ਤਰਨਤਾਰਨ, ਸੁਖਦੇਵ ਸਿੰਘ ਮੱਤੇਵਾਲ, ਇੰਜੀ: ਜਸਪਾਲ ਸਿੰਘ, ਪ੍ਰੋ: ਹਰੀ ਸਿੰਘ, ਪ੍ਰੋ: ਸੂਬਾ ਸਿੰਘ, ਨਿਰੰਜਣ ਸਿੰਘ, ਪ੍ਰਦੀਪ ਸਿੰਘ ਵਾਲੀਆ, ਨਵਤੇਜ਼ ਸਿੰਘ ਨਾਰੰਗ, ਸਰਬਜੀਤ ਸਿੰਘ, ਕੁਲਜੀਤ ਸਿੰਘ, ਮੋਹਨਜੀਤ ਸਿੰਘ ਭੱਲਾ, ਪ੍ਰਦੀਪ ਸਿਘ ਵਾਲੀਆ, ਨਰਿੰਦਰ ਸਿੰਘ ਖੁਰਾਣਾ, ਕੁਲਜੀਤ ਸਿੰਘ ਸਾਹਨੀ, ਡਾ: ਧਰਮਵੀਰ ਸਿੰਘ ਅਤੇ ਮਨਿੰਦਰ ਸਿੰਘ ਮੌਂਗਾ, ਜਸਬੀਰ ਸਿੰਘ ਪੱਟੀ, ਜਸਵੰਤ ਸਿੰਘ ਜੱਸ, ਅੰਮ੍ਰਿਤਪਾਲ ਸਿੰਘ, ਚਰਨਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media