Friday, March 27, 2026

ਅਮਨ ਅਰੋੜਾ ਨੂੰ ਜਲਦ ਬਣਾਇਆ ਜਾਵੇ ਕੈਬਨਿਟ ਮੰਤਰੀ – ਵਿਜੈ ਗੋਇਲ

ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਪੂਰੇ ਪੰਜਾਬ ‘ਚੋਂ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਜਲਦ ਤੋਂ ਜਲਦ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਜੈ ਕੁਮਾਰ ਗੋਇਲ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਅਮਨ ਅਰੋੜਾ ਨੇ ‘ਆਪ’ ਦਾ ਉਸ ਸਮੇਂ ਵੀ ਡਟ ਕੇ ਸਾਥ ਦਿੱਤਾ ਸੀ ਜਦ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਡੀ ਗਿਣਤੀ ‘ਚ ਦੂਸਰੀਆਂ ਪਾਰਟੀਆਂ ਵਿੱਚ ਚਲੇ ਗਏ ਸਨ।ਸੀਨੀਅਰ ਕਾਂਗਰਸੀ ਆਗੂ ਗੋਇਲ ਨੇ ਕਿਹਾ ਕਿ ਅਮਨ ਅਰੋੜਾ ਬਹੁਤ ਹੀ ਮਿਹਨਤੀ, ਇਮਾਨਦਾਰ ਅਤੇ ਮਿਲਣਸਾਰ ਆਗੂ ਹਨ। ਉਹਿ ਹਰੇਕ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੁੰਦੇ ਹਨ।ਪਰ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਨਾ ਕਰਨਾ ਬਹੁਤ ਹੀ ਅਫਸੋਸਨਾਕ ਹੈ।ਇਸ ਕਾਰਨ ਹਲਕਾ ਸੁਨਾਮ ਦੇ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …