ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਤੀਜਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ
ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਾਨਦਾਰ ਰਹੀ।ਬੀ.ਸੀ.ਏ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੂਹਰਲੇ ਸਥਾਨਾਂ ’ਤੇ ਆਪਣੀ ਕਾਇਮ ਰੱਖੀ।ਅਰਸ਼ਪ੍ਰੀਤ ਕੌਰ ਨੇ 87 ਫ਼ੀਸਦੀ ਨੰਬਰ ਲੈ ਕੇ ਪਹਿਲਾ, ਗਗਨਦੀਪ ਕੌਰ ਨੇ 86 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਗਗਨਦੀਪ ਕੌਰ ਨੇ 84 ਪ੍ਰਤੀਸ਼ਤ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿਸੀਪਲ ਗੁਰਦੇਵ ਸਿੰਘ ਨੇ ਵਿਦਿਆਰਥਣਾਂ ਦੇ ਨਤੀਜੇ ’ਤੇ ਖੁਸ਼ੀ ਜਾਹਿਰ ਕਰਦੇ ਹੋਏ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਵਿੱਦਿਅਕ ਅਦਾਰਾ ਯਤਨ ਕਰ ਰਿਹਾ ਹੈ ਕਿ ਹਰ ਵਿਦਿਆਰਥੀ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਸਥਾਪਤ ਕਰ ਸਕੇ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰੋ: ਗੁਰਦੇਵ ਸਿੰਘ, ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਦੀ ਵਧਾਈ ਦਿੱਤੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media